13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਦੀ ਨਵੀਂ ਪਹਿਲ ਨੰਨ੍ਹੇ-ਮੁੰਨੇ ਬੱਚਿਆਂ ਨੂੰ ਦਿੱਤੀ ਫਰੈਸ਼ਰ ਪਾਰਟੀ

Ad Position 21
No active advertisement
ਅਜੀਤ ਡੈਸਕ 29-04-2026
ਖੰਨਾ, 28 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਪਿ੍ੰਸੀਪਲ ਅਲਪਨਾ ਮਹਾਜਨ ਦੀ ਯੋਗ ਰਹਿਨੁਮਾਈ ਹੇਠ ਨਰਸਰੀ-ਪ੍ਰੀ ਨਰਸਰੀ ਜਮਾਤ 'ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਨਰਸਰੀ ਜਮਾਤ ਦੇ ਇੰਚਾਰਜ ਜਸਪ੍ਰੀਤ ਕੌਰ ਵੱਲੋਂ ਮੰਚ ਸੰਚਾਲਨ ਨਾਲ ਕੀਤੀ ਗਈ | ਇਸ ਮੌਕੇ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਡਾਂਸ ਪ੍ਰਫਾਰਮੈਂਸ ਵੀ ਰੱਖੀਆਂ ਗਈਆਂ | ਜਿਸ ਦਾ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਖੂਬ ਆਨੰਦ ਲਿਆ | ਬੱਚਿਆਂ ਲਈ ਖਾਣ ਪੀਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਬੱਚਿਆਂ ਵਿਚੋਂ ਜਸਕੀਰਤ ਸਿੰਘ ਨੂੰ ਮਿਸਟਰ ਫਰੈਸ਼ਰ ਅਤੇ ਜਪਲੀਨ ਕੌਰ ਨੂੰ ਮਿਸ ਫਰੈਸ਼ਰ ਚੁਣਿਆ ਗਿਆ | ਪਰਮਵੀਰ ਸਿੰਘ ਨੂੰ ਮਿਸਟਰ ਸਮਾਇਲ, ਜਸਕੀਰਤ ਕੌਰ ਨੂੰ ਮਿਸ ਸਮਾਇਲ, ਨਵਦੀਪ ਸਿੰਘ ਮਿਸਟਰ ਕੂਲ, ਪ੍ਰਭਜੋਤ ਕੌਰ ਤੇ ਨਿਮਰਤ ਕੌਰ ਮਿਸ ਕੂਲ, ਮਨਕੀਰਤ ਕੌਰ, ਨਮਨਪ੍ਰੀਤ ਸਿੰਘ ਬੈਸਟ ਡਾਂਸਰ ਚੁਣੇ ਗਏ | ਅੰਤ 'ਚ ਪਿ੍ੰਸੀਪਲ ਅਲਪਨਾ ਮਹਾਜਨ ਨੇ ਅਚੀਵਰਜ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਦੇਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਰਿਜ਼ੋਰਟ 'ਚੋਂ ਸਾਮਾਨ ਚੋਰੀ ਹੋਣ ਸੰਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਤੀਸਰੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
Ad Position 24