25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜੋਧਾਂ ਇਲਾਕੇ 'ਚ ਚੋਰੀਆਂ ਦਾ ਕਹਿਰ, ਪੀੜਤ ਪਰਿਵਾਰ ਇਨਸਾਫ਼ ਲਈ ਇਕੱਠੇ ਹੋਏ

Ad Position 21
No active advertisement
ਅਜੀਤ ਡੈਸਕ 02-05-2026
ਜੋਧਾਂ, 1 ਮਈ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਅੱਡਾ ਜੋਧਾਂ, ਰਤਨ ਅਤੇ ਆਸ-ਪਾਸ ਦੇ ਪਿੰਡਾਂ ਵਿਚ ਲਗਾਤਾਰ ਵੱਧ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਨੇ ਇਲਾਕੇ ਵਿਚ ਡਰ ਅਤੇ ਰੋਸ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਤਾਜ਼ਾ ਘਟਨਾਵਾਂ ਵਿਚ ਚੋਰਾਂ ਵਲੋਂ ਗ਼ਰੀਬ ਮਜ਼ਦੂਰਾਂ ਅਤੇ ਆਮ ਲੋਕਾਂ ਦੇ ਘਰਾਂ ਤੇ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ | ਇਸ ਗੰਭੀਰ ਮਸਲੇ 'ਤੇ ਕਾਰਵਾਈ ਦੀ ਮੰਗ ਕਰਦਿਆਂ ਸਾਬਕਾ ਵਿਧਾਇਕ ਤਰਸੇਮ ਜੋਧਾਂ, ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਅਮਰਦੀਪ ਸਿੰਘ ਰੂਬੀ ਵਾਇਸ ਪ੍ਰਧਾਨ ਕਿਸਾਨ ਸੈ?ਲ ਪੰਜਾਬ ਕਾਂਗਰਸ ਦੀ ਅਗਵਾਈ ਹੇਠ ਪੀੜਤ ਪਰਿਵਾਰਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਜਿੰਨ੍ਹਾਂ ਵਿਚ ਮਨਸੂਰਾਂ, ਪਮਾਲ, ਪਮਾਲੀ, ਰਤਨ, ਬੱਲੋਵਾਲ ਚਮਿੰਡਾ, ਖੰਡੂਰ, ਮੋਹੀ, ਛੋਕਰਾਂ ਪਿੰਡਾਂ ਦੇ ਵਾਸੀਆਂ ਨੇ ਇਕੱਠੇ ਹੋ ਕੇ ਥਾਣਾ ਜੋਧਾਂ ਦੇ ਐੱਸ.ਐੱਚ.ਓ ਸਾਹਿਬਮੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਨਸਾਫ਼ ਦੀ ਮੰਗ ਉਠਾਈ | ਲੋਕਾਂ ਨੇ ਦੱਸਿਆ ਕਿ ਲਗਾਤਾਰ ਵੱਧ ਰਹੀਆਂ ਚੋਰੀਆਂ ਕਾਰਨ ਇਲਾਕੇ ਵਿਚ ਅਸੁਰੱਖਿਆ ਦੀ ਭਾਵਨਾ ਦਿਨੋਂ-ਦਿਨ ਵਧ ਰਹੀ ਹੈ¢ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਇਲਾਕੇ ਵਿਚ ਅਮਨ-ਸ਼ਾਂਤੀ ਬਹਾਲ ਹੋ ਸਕੇ ਅਤੇ ਲੋਕ ਨਿਡਰ ਹੋ ਕੇ ਆਪਣੀ ਰੋਜ਼ਮਰ੍ਹਾ ਦੀ ਜ਼ਿੰਦਗੀ ਬਤੀਤ ਕਰ ਸਕਣ | ਸਾਬਕਾ ਵਿਧਾਇਕ ਤਰਸੇਮ ਜੋਧਾਂ ਅਤੇ ਇਲਾਕਾ ਵਾਸੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੀੜਤਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਪ੍ਰਕਾਸ਼ ਸਿੰਘ ਸਰਪੰਚ ਜੋਧਾਂ, ਸਾਬਕਾ ਸਰਪੰਚ ਜਗਦੇਵ ਸਿੰਘ ਗਰੇਵਾਲ ਜੋਧਾਂ, ਜਥੇਦਾਰ ਜਗਰੂਪ ਸਿੰਘ, ਜਸਵੀਰ ਕੌਰ ਜੋਧਾਂ, ਹਰਦੀਪ ਸਿੰਘ ਮਨਸੂਰਾਂ, ਚਰਨਜੀਤ ਸਿੰਘ, ਜਸਬੀਰ ਸਿੰਘ ਸਮੇਤ ਹੋਰ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ |
ਪੁਲਿਸ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ-ਕੈਪਟਨ ਸੰਧੂ
ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਇਲਾਕੇ ਦਾ ਬਹੁਤ ਬੁਰਾ ਹਾਲ ਹੈ ਪੁਲਿਸ ਚੋਰਾਂ ਨੂੰ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਸਾਹਿਬ ਨੂੰ ਸਾਰੀਆਂ ਘਟਨਾ ਬਾਰੇ ਜਾਣੂ ਕਰਵਾਇਆ ਗਿਆ ਹੈ ਉਨ੍ਹਾਂ ਨੇ ਵਾਅਦਾ ਕੀਤਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਕੈਪਟਨ ਸੰਦੀਪ ਸੰਧੂ ਨੇ ਦੱਸਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਐੱਸ.ਐੱਸ.ਪੀ ਦਫ਼ਤਰ ਜਗਰਾਉਂ ਵਿਖੇ ਪੱਕਾ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਮੂਲੀਅਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਦਰਜਨਾਂ ਜਥੇਬੰਦੀਆਂ ਵਲੋਂ 1 ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ <br/> ਅਗਲੀ ਖ਼ਬਰ ਸੰਵੇਦਨਸ਼ੀਲ ਸ਼ਾਇਰ ਪ੍ਰੀਤ ਸੰਦਲ ਮਕਸੂਦੜਾ ਨੇ ਆਪਣੀ ਜ਼ਿੰਦਗੀ ਦਾ ਕੀਤਾ ਦਰਦਨਾਕ ਅੰਤ
Ad Position 24