25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

'ਆਪ' ਸਰਕਾਰ ਦੇ ਸਮੇਂ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਨੇ ਸਰਕਾਰ ਦੇ ਝੂਠੇ ਦਾਅਵਿਆਂ ਦੀ ਖੋਲ੍ਹੀ ਪੋਲ-ਜਗਜੀਤ/ਨਰਿੰਦਰ

Ad Position 21
No active advertisement
ਅਜੀਤ ਡੈਸਕ 02-05-2026
ਸਾਹਨੇਵਾਲ, 1 ਮਈ (ਹਨੀ ਚਾਠਲੀ)-ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਸਮੇਂ ਬਿਜਲੀ ਦੇ ਲੱਗ ਰਹੇ ਕੱਟਾਂ ਨੇ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਜਿਸ ਕਾਰਨ ਲੋਕ 'ਆਪ' ਸਰਕਾਰ ਤੋਂ ਖ਼ਫ਼ਾ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਲੱਖੋਵਾਲ ਵਿਖੇ ਬਿਜਲੀ ਦਫ਼ਤਰ ਦੇ ਅੱਗੇ ਰੱਖੇ ਰੋਸ ਧਰਨੇ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਸਾਹਨੇਵਾਲ ਅਤੇ ਨਰਿੰਦਰ ਸਿੰਘ ਨਿੰਦੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਜਗਜੀਤ ਸਿੰਘ ਤੇ ਨਰਿੰਦਰ ਸਿੰਘ ਨਿੰਦੀ ਨੇ ਕਿਹਾ ਕਿ ਗਰਮੀ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਬਿਜਲੀ ਸਪਲਾਈ ਦਾ ਐਨਾ ਮਾੜਾ ਹਾਲ ਹੈ | ਪਰ ਜਦੋਂ ਕੜਕਦੀਆਂ ਧੁੱਪਾਂ ਨਾਲ ਗਰਮੀ ਦਾ ਸੀਜ਼ਨ ਪੂਰੇ ਜੋਰਾਂ 'ਤੇ ਪਹੁੰਚਿਆ ਤਾਂ ਲੋਕਾਂ ਦਾ ਰੱਬ ਹੀ ਰਾਖਾ ਹੋਵੇਗਾ | ਕਿਉਂਕਿ ਜਦੋਂ ਸਰਕਾਰ ਗਰਮੀ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਨਹੀਂ ਦੇ ਰਹੀ ਤੇ ਗਰਮੀ ਦੇ ਭਰ ਸੀਜ਼ਨ 'ਚ ਸਰਕਾਰ ਲੋਕਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਕਿਵੇਂ ਦੇਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਸਰਕਾਰ ਨੇ ਕੋਈ ਹੋਰ ਬਦਲਾਅ ਤਾਂ ਕੀ ਲਿਆਉਣਾ ਸੀ, ਸਗੋਂ ਬਿਜਲੀ ਦੇ ਕੱਟਾਂ ਵਿਚ ਵਾਧਾ ਕਰ ਕੇ ਨਵਾਂ ਬਦਲਾਅ ਲਿਆਂਦਾ ਹੈ | ਜਗਜੀਤ ਸਿੰਘ ਅਤੇ ਨਰਿੰਦਰ ਸਿੰਘ ਨਿੰਦੀ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ 'ਚ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਦੇ ਕੱਟ ਲੱਗਣੇ ਬੰਦ ਨਾ ਹੋਏ ਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਆਪ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਪਰਮਵੀਰ ਸਿੰਘ ਬੱਗਾ, ਦੀਪਾ ਸਾਬਕਾ ਪ੍ਰਧਾਨ, ਬੰਟੀ ਢਿੱਲੋਂ, ਨਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਪਸ਼ੂ ਨੂੰ ਬਚਾਉਣ ਸਮੇਂ ਕਾਰ ਹੋਈ ਹਾਦਸਾਗ੍ਰਸਤ ਅਗਲੀ ਖ਼ਬਰ ਮਈ ਦਿਵਸ ਤੋਂ ਕਿਰਤੀ ਵਰਗ ਅਣਜਾਣ, ਪੂੰਜੀਵਾਦੀ ਲੋਕਾਂ ਵਲੋਂ ਕਿਰਤੀਆਂ ਦੇ ਹੱਕਾਂ ਤੇ ਮਿਹਨਤਾਨੇ ਨੂੰ ਖੋਹਿਆ ਜਾ ਰਿਹੈ
Ad Position 24