ਸਾਹਨੇਵਾਲ, 1 ਮਈ (ਹਨੀ ਚਾਠਲੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਆਗਾਮੀ ਜਨਗਣਨਾ ਦੇ ਸਬੰਧ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ ਕੀਤਾ ਗਿਆ¢ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਜਾਣਕਾਰੀ ਖ਼ੁਦ ਦਰਜ ਕਰਨ ਲਈ ਇਹ ਆਨਲਾਈਨ ਸਹੂਲਤ ਸ਼ੁਰੂ ਕੀਤੀ ਗਈ ਹੈ¢ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਨਾਗਰਿਕ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਅਧਿਕਾਰਤ ਪੋਰਟਲ ਤੇ ਜਾ ਕੇ ਆਪਣੇ ਪਰਿਵਾਰ ਦੇ ਵੇਰਵੇ ਆਸਾਨੀ ਨਾਲ ਆਨਲਾਈਨ ਭਰ ਸਕਦੇ ਹਨ¢ ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਸੁਰੱਖਿਅਤ, ਤੇਜ਼ ਅਤੇ ਆਧੁਨਿਕ ਤਰੀਕੇ ਨਾਲ ਤਿਆਰ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ¢ ਇਸ ਮੌਕੇ ਐੈੱਸ. ਡੀ. ਐੈੱਮ ਦਫ਼ਤਰ ਵਲੋਂ ਹਰਜੀਤ ਸਿੰਘ (ਇੰਚਾਰਜ ਸੈਂਸਸ), ਰਮਨਦੀਪ ਭਾਟੀਆ, ਦਿਲਸ਼ਾਦ ਸਿੰਘ ਗਰੇਵਾਲ, ਰਵਿੰਦਰ ਕੁਮਾਰ, ਵਿਪਨ ਪਾਲ ਗੁਰੂ ਅਤੇ ਅਮਨਦੀਪ ਸਿੰਘ ਗੋਪਾਲਪੁਰ ਵੀ ਮੌਜੂਦ ਸਨ¢ ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਤਹਿਸੀਲਦਾਰ ਲੁਧਿਆਣਾ ਪੂਰਬੀ ਵਿਕਾਸਦੀਪ ਦੀ ਅਗਵਾਈ ਹੇਠ ਨਿਯੁਕਤ ਟੀਮ ਵਲੋਂ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਨਾਗਰਿਕ ਤੱਕ ਇਹ ਸਹੂਲਤ ਸੁਚਾਰੂ ਢੰਗ ਨਾਲ ਪਹੁੰਚ ਸਕੇ¢ ਅੰਤ ਵਿਚ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਡਿਜੀਟਲ ਪਹਿਲ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿਚ ਆਪਣਾ ਯੋਗਦਾਨ ਪਾਇਆ ਜਾਵੇ¢