ਡੇਹਲੋਂ, 1 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਅੰਤਰਰਾਸ਼ਟਰੀ ਡਾਂਸ ਦਿਵਸ ਨੂੰ ਸਮਰਪਿਤ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਸਮੇਂ ਇੱਕ ਰੰਗ-ਬਿਰੰਗੀ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਸ਼ਾਸਤਰੀ, ਆਧੁਨਿਕ ਅਤੇ ਲੋਕ ਡਾਂਸ ਦੀਆਂ ਮਨਮੋਹਕ ਗਤੀਵਿਧੀਆਂ ਪੇਸ਼ ਕੀਤੀਆਂ¢ ਇਸ ਸਮਾਰੋਹ ਦਾ ਮੁੱਖ ਉਦੇਸ਼ ਸੰਸਕਿ੍ਤਿਕ ਵਿਭਿੰਨਤਾ ਨੂੰ ਮਨਾਉਣਾ, ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਨੂੰ ਵਧਾਉਣਾ ਅਤੇ ਡਾਂਸ ਰਾਹੀਂ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ¢ ਇਸ ਦੌਰਾਨ ਇੰਟਰ-ਹਾਊਸ ਮੁਕਾਬਲੇ ਵੀ ਕਰਵਾਏ ਗਏ, ਜਿਸ ਨਾਲ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਹੋਰ ਉਤਸ਼ਾਹ ਮਿਲਿਆ¢ ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਵਿਦਿਆਰਥੀਆਂ ਨੂੰ ਹਰ ਕਿਸਮ ਦੇ ਡਾਂਸ ਚਾਹੇ ਸ਼ਾਸਤਰੀ ਹੋਣ ਜਾਂ ਪੱਛਮੀ ਦਾ ਸਤਿਕਾਰ ਕਰਨ ਅਤੇ ਆਪਣੀ ਰੁਚੀ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ¢ ਇਸ ਸਮੇਂ ਸਕੂਲ ਸੰਸਥਾ ਦੇ ਚੇਅਰਮੈਨ ਡਾ. ਐੱਸ. ਪੀ. ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ, ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਅਤੇ ਕੋਆਰਡੀਨੇਟਰ ਰਜਨੀ ਕਪਿਲਾ ਹਾਜ਼ਰ ਸਨ¢