ਮਾਛੀਵਾੜਾ ਸਾਹਿਬ, 1 ਮਈ (ਰਾਜਦੀਪ ਸਿੰਘ ਅਲਬੇਲਾ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਕਰਵਾਈ ਗਈ ਵਜ਼ੀਫ਼ਾ ਪ੍ਰੀਖਿਆ ਐਨ. ਐੈੱਮ. ਐੈੱਮ. ਐੈੱਸ. (ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ 2025-26) 'ਚ ਸਰਕਾਰੀ ਹਾਈ ਸਕੂਲ ਸਹਿਜੋ ਮਾਜਰਾ ਦੇ ਵਿਦਿਆਰਥੀ ਹਰਸ਼ ਚੌਧਰੀ ਨੇ ਅਧਿਆਪਕਾਂ ਦੀ ਅਗਵਾਈ 'ਚ 102 ਅੰਕ ਪ੍ਰਾਪਤ ਕਰ ਕੇ ਮੈਰਿਟ ਵਿਚ ਸਥਾਨ ਪ੍ਰਾਪਤ ਕੀਤਾ ¢ ਸਕੂਲ ਇੰਚਾਰਜ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਦਿਆਰਥੀ ਨੇ ਸਾਲਾਨਾ ਨਤੀਜੇ 'ਚ ਵੀ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ ¢ ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਹਿਜੋ ਮਾਜਰਾ ਚੈਰੀਟੇਬਲ ਸੁਸਾਇਟੀ ਵੱਲੋਂ ਵੀ ਬੱਚੇ ਨੂੰ ਮੁਬਾਰਕਬਾਦ ਦਿੱਤੀ ਗਈ ¢ ਸਾਬਕਾ ਸਰਪੰਚ ਸਵਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਵਲੋਂ ਬੱਚੇ ਨੂੰ ਹਰੇਕ ਸਹਿਯੋਗ ਲਈ ਕਿਹਾ ਗਿਆ ¢ ਇਸ ਮੌਕੇ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ¢ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਕੌਰ ਅਤੇ ਹੋਰ ਮੈਂਬਰ ਸਾਹਿਬਾਨ ਵਲੋਂ ਬੱਚੇ ਨੂੰ ਮੁਬਾਰਕਬਾਦ ਦਿੱਤੀ ਗਈ ¢