ਬੀਜਾ, 1 ਮਈ (ਕਸ਼ਮੀਰਾ ਸਿੰਘ ਬਗ਼ਲੀ)-ਨਵੀਆਂ ਕਲਮਾਂ ਨਵੀਂ ਉਡਾਨ ਪ੍ਰੋਜੈਕਟ, ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਸਥਾਪਕ ਸ੍ਰੀ ਸੁਖੀ ਬਾਠ ਸਾਹਿਬ ਅਤੇ ਪੰਜਾਬ ਪ੍ਰੋਜੈਕਟ ਇੰਚਾਰਜ ਓਾਕਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੱਕ ਰੋਜ਼ਾ ਅੰਤਰਰਾਸ਼ਟਰੀ ਬਾਲ ਕਾਨਫ਼ਰੰਸ ਨਵੀਆਂ ਕਲਮਾਂ ਨਵੀਂ ਉਡਾਣ, ਕੈਂਬਰਿਜ ਇੰਟਰਨੈਸ਼ਨਲ ਪਬਲਿਕ ਸਕੂਲ ਫਗਵਾੜਾ ਵਿਖੇ 3 ਮਈ ਨੂੰ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਨਵੀਆਂ ਕਲਮਾਂ ਨਵੀਂ ਉਡਾਣ ਦੇ ਮੁੱਖ ਸੰਪਾਦਕ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਵਾਲੇ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਦਸਿਆ ਕਿ ਇਸ ਸੁਭਾਗੇ ਦਿਨ ਜ਼ਿਲ੍ਹਾ ਲੁਧਿਆਣਾ ਦੇ ਬਾਲ ਲੇਖਕਾਂ ਦੀ ਕਿਤਾਬ ਨਵੀਆਂ ਕਲਮਾਂ ਨਵੀਂ ਉਡਾਣ ਭਾਗ ਤਿੰਨ ਵੀ ਲੋਕ ਅਰਪਣ ਕੀਤੀ ਜਾਵੇਗੀ | ਰਚਨਾਵਾਂ ਦੇ ਰੰਗ ਵਿੱਚ ਜ਼ਿਆਦਾ ਤਰ ਰਚਨਾਵਾਂ ਵਾਤਾਵਰਨ, ਮਾਤਾ ਪਿਤਾ, ਮਾਂ ਬੋਲੀ ਪੰਜਾਬੀ ਅਤੇ ਸਮਾਜ ਨਾਲ ਸਬੰਧਿਤ ਹੋਰ ਵਿਸ਼ਿਆਂ ਉੱਪਰ ਲਿਖੀਆਂ ਗਈਆਂ ਹਨ | ਇਸ ਕਿਤਾਬ ਨੂੰ ਲੈ ਕੇ ਜਿੱਥੇ ਵਿਦਿਆਰਥੀਆਂ ਵਿੱਚ ਉਤਸ਼ਾਹ ਅਤੇ ਖ਼ੁਸ਼ੀ ਦਾ ਮਾਹੌਲ ਹੈ, ਉੱਥੇ ਹੀ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਸਕੂਲਾਂ ਵਿਚ ਵੀ ਖ਼ੁਸ਼ੀ ਦਾ ਮਾਹੌਲ ਦੇਖਿਆ ਜਾ ਰਿਹਾ ਹੈ | ਇਸ ਅੰਤਰਰਾਸ਼ਟਰੀ ਬਾਲ ਲੇਖਕ ਕਾਨਫ਼ਰੰਸ ਵਿਚ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ | ਅੰਤਰਰਾਸ਼ਟਰੀ ਬਾਲ ਲੇਖਕ ਕਾਨਫ਼ਰੰਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਅਤੇ ਬਾਹਰੋਂ ਵੀ ਵਿਦਿਆਰਥੀ ਭਾਗ ਲੈਣ ਆ ਰਹੇ ਹਨ | ਹਰੇਕ ਜ਼ਿਲ੍ਹੇ ਵਿਚੋਂ ਚੁਣੇ ਗਏ ਵਿਦਿਆਰਥੀ ਆਪਣੀਆਂ ਰਚਨਾਵਾਂ ਪੇਸ਼ ਕਰਨਗੇ | ਇਸ ਮੌਕੇ ਲੁਧਿਆਣਾ ਜ਼ਿਲ੍ਹੇ ਦੀ ਟੀਮ ਦੇ ਪ੍ਰਧਾਨ ਡਾਕਟਰ ਸੁਖਪਾਲ ਕੌਰ ਤੇ ਸੀਨੀਅਰ ਮੈਂਬਰ ਨਰਿੰਦਰ ਸਿੰਘ ਬਿਜਲੀਪੁਰ ਨੇ ਵੀ ਵਿਦਿਆਰਥੀਆਂ ਦੀ ਲੋਕ ਅਰਪਣ ਹੋ ਰਹੀ ਪੁਸਤਕ ਲਈ ਮੁਬਾਰਕਾਂ ਦਿੱਤੀਆਂ | ਮੁੱਖ ਸੰਪਾਦਕ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਨੇ ਸਮੁੱਚੀ ਲੁਧਿਆਣਾ ਜ਼ਿਲ੍ਹੇ ਦੀ ਟੀਮ ਦਾ ਰਚਨਾਵਾਂ ਇਕੱਤਰ ਕਰਨ ਲਈ ਪੂਰਨ ਸਹਿਯੋਗ ਲਈ ਧੰਨਵਾਦ ਕੀਤਾ | ਉੱਥੇ ਹੀ ਉਸ ਨੇ ਪੰਜਾਬ ਭਵਨ ਸਰੀ ਕਨੇਡਾ ਅਤੇ ਪੰਜਾਬ ਨੂੰ ਇੰਚਾਰਜ ਓਾਕਾਰ ਸਿੰਘ ਤੇਜੇ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਲੁਧਿਆਣਾ ਜ਼ਿਲ੍ਹੇ ਦੀ ਭਾਗ ਤੀਜਾ ਕਿਤਾਬ ਸੰਪਾਦਨਾ ਦਾ ਕਾਰਜ ਉਨ੍ਹਾਂ ਨੂੰ ਸੌਂਪਿਆ |