23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕਾਲਜ 'ਚ ਨਸ਼ਿਆਂ ਦੀ ਰੋਕਥਾਮ ਅਤੇ ਜਾਗਰੂਕਤਾ ਸੰਬੰਧੀ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-05-2026
ਰਾੜਾ ਸਾਹਿਬ, 1 ਮਈ (ਪ੍ਰੀਤਮ ਸਿੰਘ ਮੁਕੰਦਪੁਰੀ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪਿ੍ੰਸੀਪਲ ਡਾ. ਮੁਹੰਮਦ ਇਰਫ਼ਾਨ ਦੀ ਅਗਵਾਈ ਹੇਠ ਰੈੱਡ ਰਿਬਨ, ਰੈੱਡ ਕਰਾਸ ਕਮੇਟੀ ਅਤੇ ਯੂਥ ਕਲੱਬ ਵਲੋਂ ਵਿਦਿਆਰਥੀਆਂ ਦੀ ਸਿਹਤ ਅਤੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਨੂੰ ਮੁੱਖ ਰੱਖਦੇ ਹੋਏ ਇੱਕ ਵਿਸ਼ੇਸ਼ ਨਸ਼ਿਆਂ ਦੀ ਰੋਕਥਾਮ ਅਤੇ ਜਾਗਰੂਕਤਾ ਸੰਬੰਧੀ ਲੈਕਚਰ ਕਰਵਾਇਆ ਗਿਆ | ਪੰਜਾਬ ਸਰਕਾਰ ਦੁਆਰਾ ਨਿਰਧਾਰਿਤ ਥੀਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪ੍ਰੋ. ਅਮਨਦੀਪ ਕੌਰ, ਮੈਂਬਰ ਰੈੱਡ ਕਰਾਸ ਕਮੇਟੀ ਦੁਆਰਾ ਭਾਵਪੂਰਤ ਲੈਕਚਰ ਦਿੱਤਾ ਗਿਆ | ਇਸ ਸਮੇਂ ਵਿਦਿਆਰਥੀਆਂ ਦਾ ਲੇਖ ਅਤੇ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਉਨ੍ਹਾਂ ਦੁਆਰਾ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਸੰਬੰਧੀ ਜਾਗਰੂਕ ਕੀਤਾ ਗਿਆ |ਨਸ਼ਿਆਂ ਵਾਰੇ ਵਿਸਥਾਰ ਨਾਲ ਗੱਲ ਕਰਦਿਆਂ, ਇਸ ਦੇ ਰੋਕਥਾਮ ਅਤੇ ਇਲਾਜ ਵਾਰੇ ਅਹਿਮ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਦਿੱਤੀ ਗਈ | ਕਾਲਜ ਦੇ ਵਾਇਸ ਪਿ੍ੰਸੀਪਲ ਗੁਰਦਿੱਤ ਸਿੰਘ ਨੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਖਿਆਲ ਰੱਖਣ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਭਾਸ਼ਣ ਮੁਕਾਬਲੇ ਵਾਲੀਆ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਰੈੱਡ ਰਿਬਨ ਕਲੱਬ ਦੇ ਮੈਂਬਰ ਪ੍ਰੋ .ਇੰਦਰਪਾਲ ਸਿੰਘ, ਪ੍ਰੋ .ਗਗਨਦੀਪ ਕੋਰ, ਪ੍ਰੋ. .ਅਵਤਾਰ ਸਿੰਘ, ਪ੍ਰੋ. ਜੋਗਿੰਦਰ ਸਿੰਘ, ਪ੍ਰੋ .ਨੇਹਾ ਅਤੇ ਸਮੂਹ ਵਿਦਿਆਰਥੀਆਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਛੱਡ ਕੇ ਓਮ ਪ੍ਰਕਾਸ਼ ਓਮੀ ਸਾਥੀਆਂ ਤੇ ਪਰਿਵਾਰਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਅੰਤਰਰਾਸ਼ਟਰੀ ਬਾਲ ਲੇਖਕ ਕਾਨਫ਼ਰੰਸ 'ਚ ਲੁਧਿਆਣਾ ਜ਼ਿਲ੍ਹੇ ਦੀ ਭਾਗ ਤੀਜਾ ਬਾਲ ਪੁਸਤਕ 'ਨਵੀਆਂ ਕਲਮਾਂ ਨਵੀਂ ਉਡਾਣ' ਦਾ...
Ad Position 24