ਮਾਛੀਵਾੜਾ ਸਾਹਿਬ, 2 ਮਈ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸਵੇਰ ਸਮੇਂ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵਲੋਂ ਗੁਰੂ ਸਾਹਿਬ ਜੀ ਦੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਸ਼ਾਮ ਨੂੰ ਰਹਿਰਾਸ ਤੋਂ ਬਾਅਦ ਧਾਰਮਿਕ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਅਮਰੀਕ ਸਿੰਘ ਪਿੱਪਲੀ ਸਾਹਿਬ ਵਾਲਿਆਂ ਵਲੋਂ ਕਥਾ ਪ੍ਰਵਾਹ ਚਲਾਇਆ ਗਿਆ | ਉਨ੍ਹਾਂ ਆਪਣੀ ਕਥਾ ਵਿਚ ਜਿੱਥੇ ਸ਼੍ਰੀ ਗੁਰੂ ਅਮਰਦਾਸ ਜੀ ਦੀ ਜੀਵਨੀ ਨਾਲ ਸਬੰਧਿਤ ਵੱਖ-ਵੱਖ ਘਟਨਾਵਾਂ ਨੂੰ ਬੜੇ ਰੋਚਕ ਢੰਗ ਨਾਲ ਸੰਗਤਾਂ ਨੂੰ ਸਰਵਣ ਕਰਵਾਈਆਂ | ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਬਾਬਾ ਮੋਹਣ ਸਿੰਘ, ਹੈੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਕਥਾ ਵਾਚਕ ਭਾਈ ਇਕਨਾਮ ਸਿੰਘ, ਗ੍ਰੰਥੀ ਗੁਰਪ੍ਰੀਤ ਸਿੰਘ, ਸਮਾਜ ਸੇਵਕ ਜਸਵੀਰ ਸਿੰਘ ਢਿੱਲੋਂ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਪ੍ਰਧਾਨ ਜਸਵੀਰ ਸਿੰਘ ਗਿੱਲ, ਲਾਂਗਰੀ ਬਿੰਦਰ ਸਿੰਘ, ਹਰਪ੍ਰੀਤ ਸਿੰਘ, ਬਾਬਾ ਹਰੀ ਸਿੰਘ, ਗੁਰਨਾਮ ਸਿੰਘ ਖ਼ਾਲਸਾ, ਮਨਜੀਤ ਸਿੰਘ ਖਹਿਰਾ, ਅਮੀ ਚੰਦ ਸਿੰਘ, ਹਰਦੀਪ ਸਿੰਘ ਗੁਰੂਗੜ੍ਹ, ਜਸਪਾਲ ਸਿੰਘ, ਸਿਮਰਨਜੀਤ ਗੋਗੀਆ, ਜੋਗਿੰਦਰ ਸਿੰਘ ਗੋਗੀਆ ਵੀ ਮੌਜੂਦ ਸਨ |