08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਦਿਹਾਤੀ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਬਣਾਏ ਗੁਰਜੀਤ ਗੀਟਾ ਵਲੋਂ ਹਾਈਕਮਾਨ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 04-05-2026
ਜਗਰਾਉਂ, 3 ਮਈ (ਸ਼ਮਸ਼ੇਰ ਸਿੰਘ ਗਾਲਿਬ)-ਕਾਂਗਰਸ ਵਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਜਨਰਲ ਸਕੱਤਰਾਂ ਦੀ ਸੂਚੀ ਜਾਰੀ ਕੀਤੀ ਹੈ | ਉਨ੍ਹਾਂ 'ਚੋਂ ਲੁਧਿਆਣਾ ਜ਼ਿਲ੍ਹਾ ਦਿਹਾਤੀ ਦੇ ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਗੀਟਾ ਨੂੰ ਸਕੱਤਰ ਬਣਾਉਣ 'ਤੇ ਪਿੰਡ ਵਾਸੀਆਂ ਤੇ ਚਹੇਤਿਆਂ 'ਚ ਖੁਸ਼ੀ ਦੀ ਲਹਿਰ ਪਾਈ ਗਈ ਹੈ | ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਗੀਟਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੈਪਟਨ ਸੰਦੀਪ ਸਿੰਘ ਸੰਧੂ ਹਲਕਾ ਇੰਚਾਰਜ ਦਾਖਾ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਮੈਂ ਉਸ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਕੋਸ਼ਿਸ਼ ਕਰਾਂਗਾ ਅਤੇ ਪਾਰਟੀ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਾਂਗਾ | ਇਸ ਸਮੇਂ ਸਾਬਕਾ ਸਰਪੰਚ ਤਰਸੇਮ ਸਿੰਘ, ਉਤਮ ਸਿੰਘ, ਜਗਪਾਲ ਸਿੰਘ ਪੰਚ, ਮਨਲਗਨ ਸਿੰਘ ਕੈਨੇਡਾ, ਅਮਨ ਸਿੰਘ ਨੰਬਰਦਾਰ ਤੇ ਮਨਜੀਤ ਸਿੰਘ ਛੀਨਾਂ ਨੇ ਗੁਰਜੀਤ ਸਿੰਘ ਗੀਟਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਾਏ ਜਾਣ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹੰਬੜਾਂ ਨੇੜੇ ਭੱਠਾਧੂਹਾ 'ਚ ਤੇਜ਼ ਰਫ਼ਤਾਰ ਕਾਰ ਦੀ ਬਿਜਲੀ ਟਰਾਂਸਫਾਰਮਰ ਦੇ ਖੰਭਿਆਂ ਨਾਲ ਹੋਈ ਭਿਆਨਕ ਟੱਕਰ <br/> ਅਗਲੀ ਖ਼ਬਰ ਡਾ. ਅਮਰਜੀਤ ਸੋਹਲ ਨਗਰ ਪੰਚਾਇਤ ਦੀ ਚੋਣ ਕਮੇਟੀ ਦੇ ਚੇਅਰਮੈਨ ਨਿਯੁਕਤ
Ad Position 24