08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਾਬਕਾ ਮੰਤਰੀ ਢਿੱਲੋਂ ਨੇ ਜੰਡਿਆਲੀ ਗੈਸ ਭੱਠੀ ਦੀ ਅੱਗ ਨਾਲ ਜ਼ਖ਼ਮੀ ਲੋਕਾਂ ਦਾ ਹਾਲ ਚਾਲ ਪੁੱਛਿਆ <br/>

Ad Position 21
No active advertisement
ਅਜੀਤ ਡੈਸਕ 04-05-2026
ਕੁਹਾੜਾ, 3 ਮਈ (ਸੰਦੀਪ ਸਿੰਘ ਕੁਹਾੜਾ)-ਪਿਛਲੇ ਦਿਨੀਂ ਪਿੰਡ ਜੰਡਿਆਲੀ ਵਿਖੇ ਸ਼ਮਸ਼ਾਨਘਾਟ 'ਚ ਸੰਸਕਾਰ ਦੌਰਾਨ ਗੈਸ ਵਾਲੀ ਭੱਠੀ 'ਚ ਅਚਾਨਕ ਅੱਗ ਲੱਗਣ ਕਾਰਨ ਵਾਪਰੇ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਪਿੰਡ ਜੰਡਿਆਲੀ ਵਿਖੇ ਉਨ੍ਹਾਂ ਦੇ ਘਰਾਂ 'ਚ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਜ਼ਖ਼ਮੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ | ਢਿੱਲੋਂ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ ਤੇ ਅਜਿਹੀਆਂ ਘਟਨਾਵਾਂ ਤੋਂ ਸਬਕ ਲੈਂਦਿਆਂ ਭਵਿੱਖ 'ਚ ਪੂਰੀ ਸੁਰੱਖਿਆ ਦੇ ਇੰਤਜ਼ਾਮ ਕਰਨੇ ਅਤੇ ਸੁਚੇਤ ਰਹਿਣਾ ਲਾਜ਼ਮੀ ਹੈ | ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਮਸ਼ਾਨ ਘਾਟਾਂ ਵਰਗੀਆਂ ਥਾਵਾਂ 'ਤੇ ਵਰਤੇ ਜਾਣ ਵਾਲੇ ਉਪਕਰਨਾਂ ਦੀ ਸਮੇਂ-ਸਮੇਂ 'ਤੇ ਜਾਂਚ ਕਰਾਉਣੀ ਚਾਹੀਦੀ ਹੈ | ਇਸ ਮੌਕੇ ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਗਿੱਲ, ਜੋਬਨਪ੍ਰੀਤ ਸਿੰਘ ਗਿੱਲ, ਵਰਿੰਦਰ ਸਿੰਘ ਵਿਰਕ, ਜਗਨ ਸਿੰਘ ਜੱਗਾ, ਦੀਪਕ ਸ਼ਰਮਾ ਨੇ ਵੀ ਜ਼ਖ਼ਮੀਆਂ ਦੀ ਜਲਦੀ ਤੰਦਰੁਸਤੀ ਲਈ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਝੱਖੜ ਤੇ ਮੀਂਹ ਦੇ ਨਾਲ ਦਰੱਖਤ, ਟਰਾਂਸਫ਼ਾਰਮਰ ਤੇ ਖੰਭੇ ਡਿਗੇ <br/> ਅਗਲੀ ਖ਼ਬਰ ਬਰਸਾਤ ਤੇ ਝੱਖੜ ਨਾਲ ਮੱਕੀ ਦੀ ਫ਼ਸਲ ਨੂੰ ਪੁੱਜਾ ਨੁਕਸਾਨ ਗਰਮੀ ਤੋਂ ਮਿਲੀ ਰਾਹਤ, ਨੀਵੇਂ ਇਲਾਕਿਆਂ ਵਿਚ ਭਰਿਆ ਪਾਣੀ...
Ad Position 24