08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜੀ. ਐੱਚ. ਜੀ. ਕਾਲਜ ਦਾ ਬੀ. ਐੱਸ. ਸੀ. ਨਰਸਿੰਗ (ਭਾਗ-2) ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਬੀ. ਐੱਸ. ਸੀ. ਨਰਸਿੰਗ ਭਾਗ 2 ਦੀ ਪ੍ਰੀਖਿਆ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਜੀ. ਐੱਚ. ਜੀ. ਕਾਲਜ ਦੀਆਂ ਵਿਦਿਆਰਥਣਾਂ | <br/> 04-05-2026
ਰਾਏਕੋਟ, 3 ਮਈ (ਸੁਸ਼ੀਲ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਲੋਂ ਬੀ. ਐੱਸ. ਸੀ. ਨਰਸਿੰਗ ਭਾਗ-2 ਦੇ ਐਲਾਨੇ ਨਤੀਜੇ 'ਚ ਸਥਾਨਕ ਜੀ. ਐੱਚ. ਜੀ. ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਐਲਾਨੇ ਗਏ ਨਤੀਜੇ ਸੰਬੰਧੀ ਪਿ੍ੰਸੀਪਲ ਕਰਮਵਵੀਰ ਕੌਰ ਨੇ ਦੱਸਿਆ ਕਿ ਜਸਵੀਰ ਕੌਰ ਪੁੱਤਰੀ ਪਰਮਜੀਤ ਸਿੰਘ ਨੇ 7.84 ਸੀ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ 'ਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਤੋਂ ਬਾਅਦ ਪਵਨਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ, ਮਨਜੋਤ ਕੌਰ ਪੁੱਤਰੀ ਸੁਖਦੇਵ ਸਿੰਘ ਤੇ ਹਰਮਨਪ੍ਰੀਤ ਕੌਰ ਪੁੱਤਰੀ ਹਰਿੰਦਰ ਸਿੰਘ ਨੇ 7.52 ਸੀ. ਜੀ. ਪੀ. ਏ. ਲੈ ਕੇ ਸਾਂਝੇ ਤੌਰ 'ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਤਰਨਪ੍ਰੀਤ ਕੌਰ ਪੁੱਤਰੀ ਹਰਪਾਲ ਸਿੰਘ ਨੇ 7.48 ਸੀ. ਜੀ. ਪੀ. ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਪੁੱਜਣ 'ਤੇ ਪਿ੍ੰਸੀਪਲ ਕਰਮਵੀਰ ਕੌਰ ਅਤੇ ਵਾਈਸ ਪਿ੍ੰਸੀਪਲ ਰਮਨਦੀਪ ਕੌਰ ਨੇ ਮੈਰਿਟ 'ਚ ਆਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ 'ਚ ਹੋਰ ਉੱਚੀਆਂ ਕਾਮਯਾਬੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਸੰਸਥਾ ਦੇ ਮੌਕੇ ਚੇਅਰਮੈਨ ਡਾ. ਬੀ. ਐੱਲ. ਬਾਂਸਲ, ਡਾ. ਵਰੁਣ ਬਾਂਸਲ ਤੇ ਡਾ. ਗੀਤਿਕਾ ਬਾਂਸਲ ਨੇ ਵਿਦਿਆਰਥਣਾਂ ਤੇ ਸਟਾਫ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਐੱਨ. ਸੀ. ਸੀ. ਤੇ ਐੱਨ. ਐੱਸ. ਐੱਸ. ਵਲੰਟੀਅਰਾਂ ਲਈ 'ਫਾਇਰ ਸੇਫ਼ਟੀ ਵਰਕਸ਼ਾਪ' ਕਰਵਾਈ <br/> ਅਗਲੀ ਖ਼ਬਰ ਝੱਖੜ ਤੇ ਮੀਂਹ ਦੇ ਨਾਲ ਦਰੱਖਤ, ਟਰਾਂਸਫ਼ਾਰਮਰ ਤੇ ਖੰਭੇ ਡਿਗੇ <br/>
Ad Position 24