08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜਗਰਾਉਂ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ-6 ਤੋਂ ਅਕਾਲੀ ਦਲ ਵਲੋਂ ਅਮਰਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 04-05-2026
ਜਗਰਾਉਂ, 3 ਮਈ (ਹਰਵਿੰਦਰ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਜਗਰਾਉਂ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ-6 ਤੋਂ ਡਾ. ਅਮਰਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ | ਇਹ ਐਲਾਨ ਸਾਬਕਾ ਵਿਧਾਇਕ ਐਸ. ਆਰ. ਕਲੇਰ ਵਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ ਕੀਤਾ | ਇਸ ਮੌਕੇ ਮੁਹੱਲਾ ਵਾਸੀਆਂ ਵਲੋਂ ਡਾ. ਅਮਰਜੀਤ ਸਿੰਘ ਨੂੰ ਭਾਰੀ ਸਮਰਥਨ ਮਿਲਿਆ, ਜਿਸ ਨਾਲ ਪਾਰਟੀ ਅੰਦਰ ਜੋਸ਼ ਤੇ ਉਤਸ਼ਾਹ ਦਾ ਮਾਹੌਲ ਬਣ ਗਿਆ | ਸਾਬਕਾ ਵਿਧਾਇਕ ਐਸ. ਆਰ. ਕਲੇਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਹਰ ਸਮੱਸਿਆ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਸਮਾਗਮ ਦੌਰਾਨ ਕਈ ਪ੍ਰਮੁੱਖ ਅਕਾਲੀ ਆਗੂ ਤੇ ਸਥਾਨਕ ਵਸਨੀਕ ਵੀ ਹਾਜ਼ਰ ਰਹੇ, ਜਿਨ੍ਹਾਂ 'ਚ ਸੀਨੀਅਰ ਆਗੂ ਦੀਪਇੰਦਰ ਸਿੰਘ ਭੰਡਾਰੀ, ਸਰਕਲ ਪ੍ਰਧਾਨ ਚਰਨਜੀਤ ਸਿੰਘ ਚੀਨੂ, ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜਗਰਾਉਂ ਦਵਿੰਦਰਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਕਾਲਾ, ਬਲਵੀਰ ਸਿੰਘ, ਮਹਿੰਦਰ ਸਿੰਘ, ਗੁਲਸ਼ਨ ਖਾਨ, ਪਰਮਜੀਤ ਸਿੰਘ, ਕਮਲੇਸ਼ ਕੁਮਾਰੀ, ਕਮਲਾ ਰਾਣੀ, ਜਥੇਦਾਰ ਤਰਲੋਚਨ ਸਿੰਘ, ਅੰਮਿ੍ਤਪਾਲ ਸਿੰਘ, ਹਰੀ ਸਿੰਘ, ਧਰਮਪਾਲ ਸਿੰਘ, ਅਰਸ਼ਦੀਪ ਸਿੰਘ, ਰਾਜਿੰਦਰ ਸਿੰਘ, ਸਰਬਜੀਤ ਸਿੰਘ, ਗਿਆਨ ਕੌਰ, ਭਗਵਾਨ ਸਿੰਘ, ਪੱਪੂ, ਮਣੀ, ਬੂਟਾ, ਅਸ਼ੋਕੀ, ਨੀਟਾ ਟਰੇਲਰ, ਮਨਜੀਤ ਸਿੰਘ, ਸਾਬਕਾ ਸਰਪੰਚ ਚਮਕੌਰ ਸਿੰਘ ਬੁਜਗਰ, ਬਲਦੇਵ ਸਿੰਘ, ਜਗਤਾਰ ਸਿੰਘ, ਚਰਨਜੀਤ ਕੌਰ, ਭੋਲਾ ਗੋਕਲ, ਮੇਘਾ, ਰਾਜਾ ਪੈਂਟਰ ਤੇ ਭੁਪਿੰਦਰ ਸਿੰਘ ਬਬਲੂ ਸਮੇਤ ਹੋਰ ਵੀ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਵਿਧਾਨ ਸਭਾ ਸੈਸ਼ਨ 'ਚ ਲੱਗੇ ਦੋਸ਼ਾਂ ਦਾ ਜਵਾਬ ਦੇਣ ਮੁੱਖ ਮੰਤਰੀ-ਜਥੇਦਾਰ ਘਲੋਟੀ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ <br/>
Ad Position 24