09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੰਜਾਬ ਦੇ ਲੋਕਾਂ ਨੂੰ ਵਿਧਾਨ ਸਭਾ ਸੈਸ਼ਨ 'ਚ ਲੱਗੇ ਦੋਸ਼ਾਂ ਦਾ ਜਵਾਬ ਦੇਣ ਮੁੱਖ ਮੰਤਰੀ-ਜਥੇਦਾਰ ਘਲੋਟੀ

Ad Position 21
No active advertisement
ਅਜੀਤ ਡੈਸਕ 04-05-2026
ਰਾੜਾ ਸਾਹਿਬ, 3 ਮਈ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਤੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਬਲਵੰਤ ਸਿੰਘ ਘਲੋਟੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਮਜ਼ਦੂਰ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਬੁਲਾਏ ਗਏ ਇਕ ਦਿਨ ਦੇ ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਸ਼ਰਾਬ ਪੀ ਕੇ ਸਦਨ ਵਿਚ ਆਉਣ ਦੇ ਲੱਗੇ ਦੋਸ਼ ਬਹੁਤ ਹੀ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਪੰਜਾਬ ਦੇ ਲੋਕ ਜੁਆਬ ਮੰਗ ਰਹੇ ਹਨ ਕਿਉਂਕਿ ਵਿਧਾਨ ਸਭਾ ਸੈਸ਼ਨ ਵਿਚ ਸ਼ਰਾਬ ਪੀ ਕੇ ਆਉਣਾ ਪਵਿੱਤਰ ਸਦਨ ਦੀ ਮਰਿਆਦਾ ਦੀ ਤੌਹੀਨ ਹੈ | ਜਥੇਦਾਰ ਬਲਵੰਤ ਸਿੰਘ ਘਲੋਟੀ ਨੇ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਵਲੋਂ ਜਦੋਂ ਮੁੱਖ ਮੰਤਰੀ ਦੇ ਸਦਨ ਵਿਚ ਸ਼ਰਾਬ ਪੀ ਕੇ ਆਉਣ ਬਾਰੇ ਸਪੀਕਰ ਨੂੰ ਲਿਖਤੀ ਪੱਤਰ ਦਿੱਤਾ ਗਿਆ ਤਾਂ ਉਸ ਨੂੰ ਰੱਦ ਕਰ ਦਿੱਤਾ ਗਿਆ, ਜਿਸ ਨਾਲ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆ ਕੇ ਆਪਣੀ ਇਤਿਹਾਸਿਕ ਭੁੱਲ ਮੰਨ ਰਹੇ ਹਨ ਅਤੇ 2027 ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾਈ ਬੈਠੇ ਹਨ |
Ad Position 22
No active advertisement
ਪਿਛਲੀ ਖ਼ਬਰ ਖਿਡਾਰੀਆਂ ਦੀ ਖੇਡ ਮੈਦਾਨਾਂ ਦੀ ਡਰਾਪ ਆਊਟ ਘਟਾਉਣ ਦੀ ਲੋੜ-ਐਸ. ਐਸ. ਪੀ. ਡਾ. ਆਹਲੂਵਾਲੀਆ <br/> ਅਗਲੀ ਖ਼ਬਰ ਜਗਰਾਉਂ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ-6 ਤੋਂ ਅਕਾਲੀ ਦਲ ਵਲੋਂ ਅਮਰਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ <br/>
Ad Position 24