09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁ. ਕਰਮਸਰ ਰਾੜਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-05-2026
ਰਾੜਾ ਸਾਹਿਬ, 3 ਮਈ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਦੀ ਦੇਖ-ਰੇਖ ਹੇਠ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲੇ ਜੋ ਕਿ ਪਿਛਲੇ ਦਿਨੀ ਸੱਚਖੰਡ ਜਾ ਬਿਰਾਜੇ ਸਨ ਉਨ੍ਹਾਂ ਦੀ ਨਿੱਘੀ ਤੇ ਮਿੱਠੀ ਯਾਦ 'ਚ ਕੀਰਤਨ ਸਮਾਗਮ ਕਰਵਾਇਆ | ਸ੍ਰੀ ਸਹਿਜ ਪਾਠ ਸਾਹਿਬ ਦੇ ਅੰਮਿ੍ਤ ਵੇਲੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਵਿਚ ਭਾਈ ਸੁਖਵਿੰਦਰ ਸਿੰਘ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਸੰਬੰਧੀ ਵਿਚਾਰਾਂ ਕਰਦਿਆ ਕਿਹਾ ਕਿ ਗੁਰੂ ਅਮਰਦਾਸ ਜੀ ਦੁਆਰਾ ਗੁਰੂ ਦਰਬਾਰ 'ਚ ਨਿਮਰਤਾ ਭਾਵ ਨਾਲ ਨਿਭਾਈ ਸੇਵਾ ਹਰ ਸਿੱਖ ਲਈ ਪ੍ਰੇਰਨਾਮਈ ਹੈ | ਉਨ੍ਹਾਂ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਯਾਦ ਨੂੰ ਤਾਜ਼ਾ ਕਰਦਿਆਂ ਕਿਹਾ ਮਹਾਂਪੁਰਖਾਂ ਦੁਆਰਾ ਕੀਤੀ ਗਈ ਘਾਲਣਾ ਧਾਰਮਿਕ ਤੇ ਸਮਾਜਿਕ ਸੇਵਾਵਾਂ ਸਾਡੇ ਲਈ ਪ੍ਰੇਰਣਾ ਦਾ ਸਭ ਤੋਂ ਵੱਡਾ ਸਰੋਤ ਹਨ | ਸਮਾਗਮ ਵਿਚ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਬਾਬਾ ਅਮਰ ਸਿੰਘ ਕਥਾਵਾਚਕ, ਬਾਬਾ ਕਰਮਜੀਤ ਸਿੰਘ ਲੰਬਿਆਂ, ਭਾਈ ਜਸਵੀਰ ਸਿੰਘ ਕੋਹਲੀ, ਜਥੇਦਾਰ ਭਾਈ ਬਾਵਾ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਕਰਮਜੀਤ ਸਿੰਘ ਤੇ ਬਾਬਾ ਕਮਲਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ | ਸਮਾਗਮ ਵਿਚ ਸੰਪ੍ਰਦਾਇ ਦੇ ਮੁਖੀ ਸੰਤ ਅਮਰ ਸਿੰਘ ਵਲੋਂ ਸਮੂਹ ਜਥੇ ਸਮੇਤ ਸੰਤ ਅਮਰਾਉ ਸਿੰਘ ਲੰਬਿਆਂ ਸਾਹਿਬ, ਬਾਬਾ ਕਰਮਜੀਤ ਸਿੰਘ, ਬਾਬਾ ਕਮਲਪ੍ਰੀਤ ਸਿੰਘ ਤੇ ਬੀਬਾ ਜਤਿੰਦਰ ਕੌਰ ਦਾ ਸਤਿਕਾਰਤ ਪ੍ਰੰਪਰਾਵਾਂ ਅਨੁਸਾਰ ਨਾਲ ਸਨਮਾਨ ਕੀਤਾ | ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਵਲੋਂ ਸਮਾਗਮ ਵਿਚ ਪਹੰੁਚੀਆਂ ਸਮੂਹ ਸ਼ਖ਼ਸੀਅਤਾਂ ਤੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਭਾਈ ਗੁਰਨਾਮ ਸਿੰਘ ਅੜੈਚਾਂ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਾਈ ਹਰਚੰਦ ਸਿੰਘ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੰੂਡੀ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿੱਖ ਸਾਹਿਤ ਅਕਾਦਮੀ ਨੇ ਸੁਲਗਦੀ ਬਗ਼ਾਵਤ ਕੀਤੀ ਲੋਕ ਅਰਪਣ <br/> ਅਗਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ਦੇ ਵਿਹੜੇ ਹੁਨਰ ਬੇਮਿਸਾਲ 2.0 ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ <br/>
Ad Position 24