ਚੌਂਕੀਮਾਨ, 3 ਮਈ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਦੇ ਵਿਦਿਆਰਥੀਆਂ ਨੇ ਚੌਂਕੀਮਾਨ ਵਿਖੇ ਹੋਏ ਖੇਡ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ 'ਚ ਪੜ੍ਹਾਈ ਦੇ ਨਾਲ-ਨਾਲ ਹਰ ਗਤੀਵਿਧੀ ਵਿਚ ਕਰਵਾਈ ਜਾਂਦੀ ਸਖ਼ਤ ਮਿਹਨਤ 'ਤੇ ਮੋਹਰ ਲਗਾਈ ਤੇ ਸਕੂਲ ਦੇ ਡਾਇਰੈਕਟਰ ਅਕਸੈ ਕੁਮਾਰ ਸਿੰਘ ਪਟਿਆਲ ਤੇ ਸਕੂਲ ਦੇ ਪਿ੍ੰਸੀਪਲ ਡਾ. ਬਲਵਿੰਦਰ ਕੌਰ ਦੀ ਯੋਗ ਅਗਵਾਈ 'ਚ ਸਕੂਲ ਨਵੀਂ ਬੁਲੰਦੀਆਂ ਛੂਹ ਰਿਹਾ ਹੈ ਤੇ ਵਿਦਿਆਰਥੀ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਖੇਡ ਮੇਲੇ ਵਿਚ ਸਕੂਲ ਦੇ ਦਸਵੀ ਜਮਾਤ ਦੇ ਵਿਦਿਆਰਥੀ ਇਸਮੀਤ ਸਿੰਘ ਨੇ 100 ਮੀਟਰ ਦੌੜ 'ਚ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ 1800 ਰੁਪਏ ਦਾ ਨਕਦ ਇਨਾਮ ਤੇ ਟਰਾਫ਼ੀ ਨੂੰ ਜਿੱਤਿਆ ਤੇ ਇਸੇ ਤਰ੍ਹਾਂ ਸਕੂਲ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ 100 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆ 'ਚ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਅਕਾਦਮਿਕ ਤੇ ਖੇਡਾਂ ਦੋਵਾ ਵਿਚ ਉੱਤਮਤਾ ਲਈ ਯਤਨਸੀਲ ਰਹਿਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਸਕੂਲ ਦੇ ਵਿਦਿਆਂਰਥੀਆਂ ਨੂੰ ਹਰ ਮੁਕਾਬਲੇ ਵਿਚ ਹਿੰਸਾ ਲੈਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਅਜਿਹੇ ਸਮਾਗਮਾਂ 'ਚ ਸਰਗਰਮੀ ਨਾਲ ਹਿੱਸਾ ਲੈਣ ਤੇ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕਰਨ | ਉਨ੍ਹਾਂ ਕਿਹਾ ਕਿ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਭਵਿੱਖ 'ਚ ਵੀ ਸਕੂਲ ਦੇ ਵਿਦਿਆਰਥੀ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਸਕੂਲ ਸਟਾਫ਼ ਦੇ ਸਹਿਗ਼ਯੋਗ ਨਾਲ ਪ੍ਰਾਪਤ ਕਰਦੇ ਰਹਿਣਗੇ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |