01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕੈਬਨਿਟ ਮੰਤਰੀ ਸੌਂਦ ਵਲੋਂ ਪਿੰਡ ਤੁਰਮਰੀ 'ਚ ਗਰਾਊਾਡ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 05-05-2026
ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹਲਕਾ ਖੰਨਾ ਦੇ ਪਿੰਡ ਤੁਰਮਰੀ ਵਿਚ 13.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਮਾਡਲ ਪਲੇਅ ਗਰਾਊਾਡ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ | ਇਹ ਅਤਿ ਆਧੁਨਿਕ ਸਹੂਲਤ ਪੇਂਡੂ ਖੇਤਰਾਂ ਵਿਚ ਖੇਡ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ਦਾ ਹਿੱਸਾ ਹੈ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਮਾਨ ਸਰਕਾਰ ਵਲੋਂ ਇਤਿਹਾਸਕ ਪਹਿਲਕਦਮੀ ਤਹਿਤ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 250 ਅੱਜ ਲੋਕ ਅਰਪਣ ਕੀਤੇ ਗਏ ਹਨ | ਨਸ਼ਿਆਂ ਦੀ ਦੁਰਵਰਤੋਂ ਨਾਲ ਨਜਿੱਠਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਮੰਤਰੀ ਸੌਂਦ ਨੇ ਕਿਹਾ ਕਿ ਖੇਡਾਂ ਦਾ ਬੁਨਿਆਦੀ ਢਾਂਚਾ ਬਣਾ ਕੇ ਨੌਜਵਾਨਾਂ ਨੂੰ ਉਸਾਰੂ ਅਤੇ ਸਿਹਤਮੰਦ ਗਤੀਵਿਧੀਆਂ ਵਿਚ ਸ਼ਾਮਿਲ ਕਰਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਇਕ ਮੁੱਖ ਰਣਨੀਤੀ ਹੈ | ਉਨ੍ਹਾਂ ਇਸ ਪਹਿਲਕਦਮੀ ਨੂੰ 'ਆਪ' ਸਰਕਾਰ ਦਾ ਸੁਪਨਾ ਪ੍ਰਾਜੈਕਟ ਕਰਾਰ ਦਿੱਤਾ ਅਤੇ ਕਿਹਾ ਕਿ ਪਿੰਡ ਤੁਰਮੁਰੀ ਵਿਚ ਮਾਡਲ ਪਲੇਅ ਗਰਾਊਾਡ ਦਾ ਉਦਘਾਟਨ ਕਰਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ | ਸੌਂਦ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਵਿਚ ਖੇਡ ਕ੍ਰਾਂਤੀ ਦੀ ਨੀਂਹ ਰੱਖੇਗੀ | ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਖੇਡ ਮੈਦਾਨ ਸਥਾਪਤ ਕਰਨਾ ਨਹੀਂ ਹੈ, ਸਗੋਂ ਇੱਕ ਸਿਹਤਮੰਦ, ਮਜ਼ਬੂਤ ਅਤੇ ਵਧੇਰੇ ਆਤਮ ਵਿਸ਼ਵਾਸੀ ਪੰਜਾਬ ਬਣਾਉਣਾ ਹੈ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਤੁਰਮਰੀ ਦੇ ਕਾਰਗਲ ਸ਼ਹੀਦ ਹਰਜਿੰਦਰ ਸਿੰਘ ਰਾਜੀ ਨੂੰ ਉਨ੍ਹਾਂ ਦੀ ਸਮਾਰਕ 'ਤੇ ਜਾ ਕੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਪ੍ਰਧਾਨ ਯੂਥ ਵਿੰਗ ਐਡਵੋਕੇਟ ਅਮਨਿੰਦਰ ਸਿੰਘ, ਤੁਰਮਰੀ ਦੇ ਸਰਪੰਚ ਪਰਮਜੀਤ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਖੰਨਾ ਸਤਵਿੰਦਰ ਸਿੰਘ ਕੰਗ, ਐਕਸੀਅਨ ਪੰਚਾਇਤੀ ਰਾਜ ਅਰਪਿਤ ਸ਼ਰਮਾ, ਐਸ. ਡੀ. ਓ. ਪੰਚਾਇਤੀ ਰਾਜ ਕੁਲਵਿੰਦਰ ਸਿੰਘ, ਸਵਰਨਜੀਤ ਸਿੰਘ ਪੰਚਾਇਤ ਸਕੱਤਰ, ਪ੍ਰਧਾਨ ਯੂਥ ਵਿੰਗ ਐਡਵੋਕੇਟ ਅਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਨੌਜਵਾਨ, ਪਿੰਡ ਅਤੇ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੌਂਦ ਸਿਨੇਮਾ 'ਚ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਕਸ਼ਮੀਰਾ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ
Ad Position 24