02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਗਤ ਪੂਰਨ ਸਿੰਘ ਸਕੂਲ ਦੀ ਦਿ੍ਸ਼ਟੀ ਸੇਢਾ ਦਾ ਦੁਮਾਲਾ ਸਜਾਉਣ 'ਚ ਤੀਸਰਾ ਸਥਾਨ

Ad Position 21
No active advertisement
ਅਜੀਤ ਡੈਸਕ 05-05-2026
ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦੇ 100 ਦੇ ਲਗਪਗ ਵਿਦਿਆਰਥੀਆਂ ਨੇ ਪਿ੍ੰਸੀਪਲ ਅਲਪਨਾ ਮਹਾਜਨ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਪਾਤਿਸ਼ਾਹੀ ਛੇਵੀਂ ਪਿੰਡ ਇਕੋਲਾਹਾ ਵਿਖੇ ਗੁਰਬਾਣੀ ਕੰਠ, ਦਸਤਾਰ, ਦੁਮਾਲਾ ਸਜਾਉਣ ਤੇ ਧਾਰਮਿਕ ਮੁਕਾਬਲੇ ਵਿਚ ਵੱਧ ਚੜ੍ਹ ਕੇ ਭਾਗ ਲਿਆ | ਇਸ ਸਕੂਲ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਦਿ੍ਸ਼ਟੀ ਸੇਢਾ ਨੇ ਦੁਮਾਲਾ ਸਜਾਉਣ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚੇ ਨੂੰ 3100 ਨਕਦ ਰਾਸ਼ੀ ਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ | ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਜਿਸਟਰ, ਕਾਪੀਆਂ ਅਤੇ ਪੈਨਾਂ ਨਾਲ ਸਨਮਾਨਿਤ ਕੀਤਾ | ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਸਾਰੇ ਬੱਚਿਆਂ ਨੂੰ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਸਾਰੇ ਗੁਰਬਾਣੀ ਕੰਠ ਮੁਕਾਬਲੇ ਦੀ ਜੇਤੂ ਵਿਦਿਆਰਥਣ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਲਈ ਮੁਹਾਲੀ-ਚੰਡੀਗੜ੍ਹ ਦਾ ਟਰਿੱਪ ਲਗਾਇਆ ਅਗਲੀ ਖ਼ਬਰ ਵਿਧਾਇਕ ਇਯਾਲੀ ਹਫ਼ਤੇ 'ਚ 1 ਦਿਨ ਪਾਇਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਫ਼ਤਰ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ...
Ad Position 24