ਕੁਹਾੜਾ, 4 ਮਈ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸਕੂਲ, ਬੁੱਢੇਵਾਲ 'ਚ ਵਿਦਿਆਰਥੀਆਂ ਲਈ 'ਕਰੀਅਰ ਕੈਂਪਸ' ਵਲੋਂ ਇਕ ਵਿਸ਼ੇਸ਼ ਕਰੀਅਰ ਕਾਊਾਸਲਿੰਗ ਸੈਸ਼ਨ ਕਰਵਾਇਆ | ਇਸ ਸੈਸ਼ਨ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਕਰੀਅਰ ਚੋਣ ਬਾਰੇ ਸਹੀ ਦਿਸ਼ਾ ਨਿਰਦੇਸ਼ ਦੇਣਾ ਤੇ ਉਨ੍ਹਾਂ ਨੂੰ ਸੋਚ ਵਿਚਾਰ ਕਰ ਕੇ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਆਰ. ਐੱਸ. ਬਾਵਾ ਤੇ ਅਮਿਤ ਕੁਮਾਰ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਵਿਸ਼ੇ ਆਪਣੀ ਯੋਗਤਾ, ਰੁਚੀ ਅਤੇ ਹੁਨਰ ਦੇ ਆਧਾਰ 'ਤੇ ਚੁਣਨ ਦੀ ਸਲਾਹ ਦਿੱਤੀ ਅਤੇ ਦੂਜਿਆਂ ਦੀ ਨਕਲ ਕਰਨ ਤੋਂ ਬਚਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਵੈ-ਜਾਗਰੂਕਤਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਆਪਣੇ ਅੰਦਰਲੇ ਗੁਣਾਂ ਨੂੰ ਪਛਾਣਨਾ ਸਫਲਤਾ ਦੀ ਕੁੰਜੀ ਹੈ | ਸੈਸ਼ਨ ਦੌਰਾਨ ਵੱਖ-ਵੱਖ ਸਟਰੀਮਾਂ ਅਤੇ ਉਨ੍ਹਾਂ ਨਾਲ ਜੁੜੇ ਕਰੀਅਰ ਵਿਕਲਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਵਿਸ਼ਾ ਚੋਣ ਸੰਬੰਧੀ ਸਹੀ ਮਾਰਗ ਦਰਸ਼ਨ ਪ੍ਰਦਾਨ ਕੀਤਾ | ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ਦੱਸਿਆ ਕਿ ਇਹ ਸੈਸ਼ਨ ਬਹੁਤ ਹੀ ਜਾਣਕਾਰੀ ਭਰਪੂਰ ਰਿਹਾ, ਜਿਸ ਨਾਲ ਵਿਦਿਆਰਥੀਆਂ ਨੂੰ ਕੈਰੀਅਰ ਯੋਜਨਾ ਬਾਰੇ ਵਧੀਆ ਸਮਝ ਮਿਲੀ ਅਤੇ ਉਹ ਆਪਣੇ ਅਕਾਦਮਿਕ ਜੀਵਨ ਲਈ ਸੁਚੱਜੇ ਅਤੇ ਖ਼ੁਦਮੁਖ਼ਤਿਆਰ ਫ਼ੈਸਲੇ ਲੈਣ ਲਈ ਪ੍ਰੇਰਿਤ ਹੋਏ | ਅੰਤ ਵਿਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਵਲੋਂ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸੈਸ਼ਨ ਦੌਰਾਨ ਦਿੱਤੇ ਗਏ ਮਾਰਗ ਦਰਸ਼ਨ 'ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ |