ਬੀਜਾ, 4 ਮਈ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਵਿਖੇ ਬੀ. ਐਸ. ਸੀ. ਸਮੈੱਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚੋਂ ਕੁਲਾਰ ਕਾਲਜ ਦੀ ਗੁਰਲੀਨ ਕੌਰ ਬੈਨੀਪਾਲ ਪਹਿਲਾ, ਪ੍ਰਭਪ੍ਰੀਤ ਕੌਰ ਨੇ ਦੂਜਾ ਤੇ ਜਸਮਨਪ੍ਰੀਤ ਕੌਰ ਤੇ ਸੁਖਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਤੇ ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਸਿਹਰਾ ਸਮੂਹ ਮਿਹਨਤੀ ਸਟਾਫ਼ ਸਿਰ ਜਾਂਦਾ ਹੈ | ਇਸ ਮੌਕੇ ਡਾਇਰੈਕਟਰ ਪ੍ਰੋਫੈਸਰ ਰੁਪਿੰਦਰ ਸਿੰਘ ਬੈਨੀਪਾਲ, ਪਿ੍ੰਸੀਪਲ ਪ੍ਰੋਫੈਸਰ ਸੀਮਾ ਬਰਨਾਵਸ ਅਤੇ ਉਪ ਪਿ੍ੰਸੀਪਲ ਪ੍ਰੋ. ਅਰਪਨ ਨੇ ਸਾਂਝੇ ਤੌਰ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਇਸ ਕਾਲਜ ਵਿਚ ਬੇਸਿਕ ਬੀ. ਐਸ. ਸੀ. ਨਰਸਿੰਗ ਤੇ ਜੀ. ਐਨ. ਐਮ ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ | ਇਸ ਸੰਸਥਾ ਵਿਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰਕੇ ਵਿਦੇਸ਼ ਅਤੇ ਭਾਰਤ ਦੇ ਨਾਮਵਰ ਹਸਪਤਾਲਾਂ ਵਿਚ ਸੈਟਲ ਹੋ ਚੁੱਕੀਆਂ ਹਨ |