ਰਾੜਾ ਸਾਹਿਬ, 4 ਮਈ (ਪ੍ਰੀਤਮ ਸਿੰਘ ਮੁਕੰਦਪੁਰੀ)-ਸਰਕਾਰੀ ਮਿਡਲ ਸਕੂਲ ਕਿਲਾਂ ਹਾਂਸ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਬਾਣੀ ਕੌਰ ਪੁੱਤਰੀ ਮਨਜੀਤ ਸਿੰਘ ਭੀਖੀ ਖੱਟੜਾ ਨੇ 600 'ਚੋਂ 542 ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਤੋਂ ਇਲਾਵਾ ਇਸ ਵਿਦਿਆਰਥਣ ਨੇ ਸਕੂਲ ਆਫ਼ ਐਮੀਨੈਂਸ ਦੀ ਦਾਖਲਾ ਪ੍ਰੀਖਿਆ ਵੀ ਪਾਸ ਕੀਤੀ | ਸਕੂਲ ਇੰਚਾਰਜ ਮਨਦੀਪ ਕੌਰ ਨੇ ਦੱਸਿਆ ਕਿ ਇਸ ਸਾਲ ਅੱਠਵੀਂ ਕਲਾਸ ਦਾ ਸਮੁੱਚਾ ਨਤੀਜਾ ਸ਼ਾਨਦਾਰ ਰਿਹਾ | ਉਨ੍ਹਾਂ ਜਿਥੇ ਗੁਰਬਾਣੀ ਕੌਰ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਹੌਸਲਾ ਅਫਜ਼ਾਈ ਕੀਤੀ, ਉਥੇ ਦੂਜੇ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |