03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਹਾਂਪ੍ਰਗਿਆ ਸਕੂਲ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿਚ ਜਿੱਤੇ 100 ਤਗਮੇ

Ad Position 21
No active advertisement
ਅਜੀਤ ਡੈਸਕ 05-05-2026
ਜਗਰਾਉਂ, 4 ਮਈ (ਸ਼ਮਸ਼ੇਰ ਸਿੰਘ ਗਾਲਿਬ)-ਮਹਾਂਪ੍ਰਗਿਆ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਨਾਂਅ ਨੂੰ ਚਾਰ ਚੰਨ ਲਗਾਏ ਹਨ | ਜ਼ੋਨਲ ਲੈਵਲ ਦੇ ਅਥਲੈਟਿਕ ਟੂਰਨਾਮੈਂਟ ਜੋ ਕਿ ਗੁਰੂ ਨਾਨਕ ਪਬਲਿਕ ਸਕੂਲ ਲੁਧਿਆਣਾ ਵਿਖੇ ਹੋਏ ਸਨ, ਵਿਚ ਮਹਾਂਪ੍ਰਗਿਆ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ | ਸਕੂਲ ਦੇ ਡਾਇਰੈਕਟਰ ਵਿਸ਼ਾਲ ਜੈਨ ਨੇ ਦੱਸਿਆ ਕਿ ਅਥਲੈਟਿਕਸ ਕੋਚ ਬਲਜੀਤ ਸਿੰਘ ਜੰਡੀ ਦੀ ਸ਼ਾਨਦਾਰ ਅਗਵਾਈ ਵਿਚ ਲੜਕੀਆਂ ਟੀਮ ਨੇ ਦੂਜੀ ਪੁਜੀਸ਼ਨ ਹਾਸਲ ਕਰਦੇ ਹੋਏ 8 ਗੋਲਡ, 26 ਸਿਲਵਰ ਅਤੇ 13 ਤਾਂਬੇ ਦੇ ਤਗਮੇ ਜਿੱਤ ਕੇ ਕੁੱਲ 47 ਤਗਮੇ ਹਾਸਲ ਕੀਤੇ ਅਤੇ ਇਸ ਦੇ ਨਾਲ ਹੀ ਲੜਕਿਆਂ ਦੀ ਟੀਮ ਨੇ ਪਹਿਲੀ ਪੁਜੀਸ਼ਨ ਹਾਸਲ ਕਰਦੇ ਹੋਏ 12 ਸੋਨੇ ਦੇ, 25 ਸਿਲਵਰ ਅਤੇ 16 ਤਾਬੇ ਦੇ ਮੈਡਲ ਜਿੱਤ ਕੇ ਕੁੱਲ 53 ਤਗਮੇ ਹਾਸਲ ਕੀਤੇ ਅਤੇ ਮੈਡਲਾਂ ਦਾ ਸੈਂਕੜਾ ਮਾਰ ਕੇ ਆਪਣੇ ਆਪ ਵਿਚ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ | ਪਿ੍ੰਸੀਪਲ ਪ੍ਰਭਜੀਤ ਕੌਰ ਵਰਮਾ ਅਤੇ ਖੇਡ ਵਿਭਾਗ ਮੁਖੀ ਮਨਜੀਤ ਇੰਦਰ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ | ਡਾਇਰੈਕਟਰ ਵਿਸ਼ਾਲ ਜੈਨ ਨੇ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕੁਲਾਰ ਪਬਲਿਕ ਸਕੂਲ ਖੰਨਾ ਵਿਖੇ ਮਾਤਾ ਤੇ ਦਾਦੀ-ਨਾਨੀ ਦਿਵਸ ਨੂੰ ਸਮਰਪਿਤ ਹੋਇਆ ਖ਼ੁਸ਼ੀਆਂ ਭਰਿਆ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਗੁਰਮਤਿ ਸਮਾਗਮ ਅੱਜ <br/>
Ad Position 24