03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੱਛਮੀ ਬੰਗਾਲ ਤੇ ਆਸਾਮ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ 'ਚ ਸਰਕਾਰ ਬਣਾਉਣਾ-ਰਸ਼ਪਾਲ ਸਿੰਘ

Ad Position 21
No active advertisement
ਅਜੀਤ ਡੈਸਕ 05-05-2026
ਸਾਹਨੇਵਾਲ, 4 ਮਈ (ਹਨੀ ਚਾਠਲੀ)-ਪਿਛਲੇ ਦਿਨੀਂ ਜੋ ਦੇਸ਼ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਈਆਂ ਸਨ, ਅੱਜ ਉਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਏ | ਇਨ੍ਹਾਂ ਸੂਬਿਆਂ ਪੱਛਮੀ ਬੰਗਾਲ ਤੇ ਆਸਾਮ ਵਿਚ ਪੂਰਨ ਬਹੁਮਤ ਨਾਲ ਭਾਰਤੀ ਜਨਤਾ ਪਾਰਟੀ ਆਪਣੀ ਸਰਕਾਰ ਬਣਾ ਰਹੀ ਹੈ | ਇਸ ਜਿੱਤ ਦਾ ਸਿਹਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਸਮੇਤ ਦੇਸ਼ ਦੇ ਉਹ ਸਾਰੇ ਲੀਡਰ ਜਿਨ੍ਹਾਂ ਨੇ ਉੱਥੇ ਉਨ੍ਹਾਂ ਸੂਬਿਆਂ ਵਿਚ ਚੋਣ ਪ੍ਰਚਾਰ ਕੀਤਾ, ਖ਼ਾਸ ਤੌਰ 'ਤੇ ਯੂ. ਪੀ. ਦੇ ਮੁੱਖ ਮੰਤਰੀ ਅਦਿੱਤਿਆ ਨਾਥ ਜੋਗੀ ਨੂੰ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ ਦਾ ਜਸ਼ਨ ਸਾਹਨੇਵਾਲ ਮੁੱਖ ਚੌਕ 'ਚ ਢੋਲ ਵਜਾ ਕੇ ਅਤੇ ਲੱਡੂ ਵੰਡਣ ਮੌਕੇ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਹੁਣ ਭਾਰਤੀ ਜਨਤਾ ਪਾਰਟੀ ਦਾ ਅਗਲਾ ਨਿਸ਼ਾਨਾ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਉਣਾ ਹੈ | ਇਸ ਮੌਕੇ ਰਾਮਿੰਦਰ ਸਿੰਘ ਸੰਗੋਵਾਲ, ਪਿ੍ਤਪਾਲ ਸਿੰਘ ਬਲੀਏਵਾਲ, ਹਰੀ ਸਿੰਘ, ਜੰਗ ਸਿੰਘ ਗੋਬਿੰਦਗੜ੍ਹ, ਵਿਨੈ ਕੁਮਾਰ, ਰਾਜਨ, ਰਾਮ ਪ੍ਰਸ਼ਾਦ, ਸਨੀ ਮਲਿਕ, ਸ਼ਿਵ ਕਪੂਰ, ਅਮਿਤ ਵਰਮਾ, ਪ੍ਰਵੀਨ, ਸਤੀਸ਼ ਭਾਟੀਆ, ਸੰਜੀਵ ਵਰਮਾ, ਰਾਮਪਾਲ, ਜੋਨੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਮਾਛੀਵਾੜਾ 'ਚ ਲਿਫ਼ਟਿੰਗ ਦੀ ਸਮੱਸਿਆ ਜਿਉਂ ਦੀ ਤਿਉਂ ਅਗਲੀ ਖ਼ਬਰ ਕੁਲਾਰ ਪਬਲਿਕ ਸਕੂਲ ਖੰਨਾ ਵਿਖੇ ਮਾਤਾ ਤੇ ਦਾਦੀ-ਨਾਨੀ ਦਿਵਸ ਨੂੰ ਸਮਰਪਿਤ ਹੋਇਆ ਖ਼ੁਸ਼ੀਆਂ ਭਰਿਆ ਸਮਾਗਮ
Ad Position 24