14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ, ਇੱਕ ਹਫ਼ਤੇ ਤੋਂ ਕੂੜਾ ਨਹੀਂ ਚੁੱਕਿਆ ਗਿਆ

Ad Position 21
No active advertisement
ਅਜੀਤ ਡੈਸਕ 06-05-2026
ਅਹਿਮਦਗੜ੍ਹ, 5 ਮਈ (ਰਵਿੰਦਰ ਪੁਰੀ)-ਸ਼ਹਿਰ ਅੰਦਰ ਗੰਦੇ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਿਆ ਹੈ | ਨਗਰ ਕੌਂਸਲ ਵਲੋਂ ਪਿਛਲੇ ਸੱਤ ਦਿਨਾਂ ਤੋਂ ਸ਼ਹਿਰ ਅੰਦਰੋਂ ਗੰਦਾ ਕੂੜਾ ਚੁੱਕਿਆ ਹੀ ਨਹੀਂ ਜਾ ਸਕਿਆ | ਸ਼ਹਿਰ ਦੇ ਸਾਰੇ ਘਰਾਂ 'ਚ ਗੰਦਾ ਕੂੜਾ ਜਮ੍ਹਾਂ ਹੋ ਗਿਆ, ਜਿਸ ਕਾਰਨ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ | ਦੱਸਿਆ ਗਿਆ ਹੈ ਕਿ ਜਿਸ ਥਾਂ ਉੱਪਰ ਸ਼ਹਿਰ ਦਾ ਕੂੜਾ ਇਕੱਠਾ ਕੀਤਾ ਜਾਂਦਾ ਹੈ, ਉਸ ਥਾਂ 'ਤੇ ਜੇ. ਸੀ. ਬੀ. ਮਸ਼ੀਨ ਨਾ ਲਗਾਏ ਜਾਣ ਕਾਰਨ ਉੱਥੇ ਕੂੜਾ ਸੁੱਟਣਾ ਬੰਦ ਹੋ ਗਿਆ ਜਿਸ ਕਾਰਨ ਸ਼ਹਿਰ ਅੰਦਰੋਂ ਪਿਛਲੇ ਇੱਕ ਹਫ਼ਤੇ ਤੋਂ ਕੂੜਾ ਚੁੱਕਿਆ ਨਹੀਂ ਜਾ ਸਕਿਆ | ਜਿਸ ਕਾਰਨ ਜਿੱਥੇ ਘਰਾਂ 'ਚ ਕਈ ਦਿਨਾਂ ਤੋਂ ਪਿਆ ਕੂੜਾ ਲੋਕਾਂ ਲਈ ਵੱਡੀ ਮੁਸੀਬਤ ਬਣ ਗਿਆ, ਉਸ ਦੇ ਨਾਲ ਹੀ ਸ਼ਹਿਰ ਦੇ ਬਾਜ਼ਾਰਾਂ ਤੇ ਮੁਹੱਲਿਆਂ ਵਿੱਚ ਥਾਂ-ਥਾਂ 'ਤੇ ਪਿਆ ਕੂੜਾ ਬਿਮਾਰੀ ਫੈਲਾ ਸਕਦਾ ਹੈ | ਇਸ ਸੰਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਪਾਸ ਕੋਈ ਜਵਾਬ ਹੀ ਨਹੀਂ ਹੈ ਜੋ ਲੋਕਾਂ ਨੂੰ ਨਿਤ ਕੱਲ੍ਹ ਤੋਂ ਕੂੜਾ ਚੁੱਕੇ ਜਾਣ ਦੇ ਲਾਰਿਆਂ ਨਾਲ ਹੀ ਡੰਗ ਟਪਾ ਰਹੇ ਹਨ | ਸਭ ਤੋਂ ਭਿਆਨਕ ਸਥਿਤੀ ਤਾ ਅੱਜ ਤੋਂ ਸ਼ੁਰੂ ਹੋ ਗਈ ਹੈ ਕਿਉਂਕਿ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਅੱਜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਸ਼ਹਿਰ ਅੰਦਰ ਹੋਰ ਵੀ ਭਿਆਨਕ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਭਾਰੀ ਗੰਦਗੀ ਫੈਲ ਸਕਦੀ ਹੈ | ਸ਼ਹਿਰ ਦੇ ਲੋਕਾਂ ਨੇ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਹੀ ਹੱਲ ਕੀਤਾ ਜਾਵੇ | ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸ਼ਹਿਰ ਦੇ ਬਹੁਤ ਲੋਕਾਂ ਨੇ ਫ਼ੋਨ ਕਰਕੇ ਸੂਚਿਤ ਕੀਤਾ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ |

Ad Position 22
No active advertisement
ਪਿਛਲੀ ਖ਼ਬਰ ਉਟਾਲਾਂ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਕੀਤੀ ਪਾਸ <br/> ਅਗਲੀ ਖ਼ਬਰ ਅਮਰੀਕੀ ਅਦਾਲਤ ਵੱਲੋਂ ਮੀਨੂ ਬੱਤਰਾ ਦੀ ਤੁਰੰਤ ਰਿਹਾਈ ਦੇ ਆਦੇਸ਼
Ad Position 24