14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਬਜ਼ੀ ਵਿਕਰੇਤਾ ਸਿੱਖ ਵਿਅਕਤੀ ਦੀ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ <br/>

Ad Position 21
No active advertisement
ਅਜੀਤ ਡੈਸਕ 06-05-2026
ਮਾਛੀਵਾੜਾ ਸਾਹਿਬ, 5 ਮਈ (ਰਾਜਦੀਪ ਸਿੰਘ ਅਲਬੇਲਾ)-ਲੰਘੀ 4 ਮਈ ਦੀ ਰਾਤ ਨੂੰ ਨਗਰ ਕੌਂਸਲ ਦੇ ਮੁਲਾਜ਼ਮਾਂ ਵਲੋਂ ਦੁਸਹਿਰਾ ਗਰਾਊਾਡ ਨੇੜੇ ਟਰੈਕਟਰ-ਟਰਾਲੀ ਲਗਾ ਕੇ ਸਬਜ਼ੀ ਵਿਕਰੇਤਾ ਸਿੱਖ ਵਿਅਕਤੀ ਕੁਲਦੀਪ ਸਿੰਘ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਨੋਟਿਸ ਲਿਆ ਹੈ | ਪੁਲਿਸ ਕੋਲ ਸਿੱਖ ਵਿਅਕਤੀ ਕੁਲਦੀਪ ਸਿੰਘ ਨੇ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਉਹ ਰਿਟਾਇਰਡ ਫ਼ੌਜੀ ਹੈ ਜੋ ਕਿ ਸਬਜ਼ੀਆਂ ਦੀ ਪੈਦਾਵਾਰ ਕਰ ਮਾਛੀਵਾੜਾ ਵਿਖੇ ਵੇਚਣ ਲਈ ਆਉਂਦਾ ਹੈ | ਲੰਘੀ 4 ਮਈ ਸ਼ਾਮ ਨੂੰ ਨਗਰ ਕੌਂਸਲ ਦੀ ਇੱਕ ਗੱਡੀ ਉਸ ਕੋਲ ਆਈ ਅਤੇ ਮੇਰੇ ਟਰੈਕਟਰ-ਟਰਾਲੀ ਤੋਂ ਕੰਡਾ ਚੁੱਕ ਕੇ ਲੈ ਗਏ | ਕੁਲਦੀਪ ਸਿੰਘ ਨੇ ਕਿਹਾ ਕਿ ਜਦੋਂ ਉਹ ਕੰਡਾ ਵਾਪਸ ਲੈਣ ਲਈ ਨਗਰ ਕੌਂਸਲ ਮੁਲਾਜ਼ਮਾਂ ਕੋਲ ਗਿਆ ਤਾਂ 7-8 ਵਿਅਕਤੀਆਂ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਬਿਆਨਕਰਤਾ ਅਨੁਸਾਰ ਕੁੱਟਮਾਰ ਕਰਨ ਵਾਲੇ ਵਿਅਕਤੀ ਪਾਰਸ, ਬਬਲੀ, ਮੌਜੀ, ਨੋਨਾ, ਦੇਵ ਅਤੇ ਬਾਕੀ ਅਣਪਛਾਤੇ ਹਨ | ਇਨ੍ਹਾਂ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੇ ਉਸ ਦੇ ਸਿਰ ਵਿਚ ਪਲਾਸਟਿਕ ਵਾਲੇ ਕਰੇਟ ਮਾਰੇ ਅਤੇ ਲੋਹੇ ਵਾਲਾ ਕੜਾ ਵੀ ਮਾਰਿਆ, ਜਿਸ ਕਾਰਨ ਉਹ ਜਖ਼ਮੀ ਹੋ ਗਿਆ | ਬਿਆਨਕਰਤਾ ਅਨੁਸਾਰ ਉਸਦੇ ਨਾਬਾਲਗ ਲੜਕੇ ਸੁਖਮਨਪ੍ਰੀਤ ਸਿੰਘ ਦੀ ਵੀ ਕੁੱਟਮਾਰ ਕੀਤੀ | ਜਦੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਤੁਰੰਤ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਨਾਲ ਗੱਲ ਕੀਤੀ ਅਤੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਜੇਕਰ ਪੁਲਿਸ ਨੇ 24 ਘੰਟਿਆਂ ਅੰਦਰ ਪੀੜਤ ਵਿਅਕਤੀ ਨੂੰ ਇਨਸਾਫ਼ ਨਾ ਦਿੱਤਾ ਤਾਂ ਉਹ ਖੁਦ ਪਰਿਵਾਰ ਨੂੰ ਮਿਲ ਕੇ ਅਗਲੀ ਕਾਰਵਾਈ ਲਈ ਸਾਥ ਦੇਣਗੇ | ਮਾਛੀਵਾੜਾ ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਿਨ੍ਹਾਂ 'ਚੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਸਿੱਖ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ |


Ad Position 22
No active advertisement
ਪਿਛਲੀ ਖ਼ਬਰ ਗਰੇਵਾਲ ਭਰਾਵਾਂ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਉਟਾਲਾਂ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਕੀਤੀ ਪਾਸ <br/>
Ad Position 24