ਅਲੂਣਾ ਤੋਲਾ 'ਚ ਆਧੁਨਿਕ ਸਹੂਲਤਾਂ ਵਾਲੇ ਖੇਡ ਮੈਦਾਨ ਦਾ ਉਦਘਾਟਨ <br/>
ਅਜੀਤ ਡੈਸਕ
06-05-2026
ਈਸੜੂ, 5 ਮਈ (ਬਲਵਿੰਦਰ ਸਿੰਘ)-ਪਿੰਡ ਅਲੂਣਾ ਤੋਲਾ ਵਿਖੇ 42 ਲੱਖ 59 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਸਹੂਲਤਾਂ ਵਾਲੇ ਖੇਡ ਮੈਦਾਨ ਦਾ ਉਦਘਾਟਨ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸੀ, ਜੋ ਪੂਰਾ ਹੋਣ ਜਾ ਰਿਹਾ ਹੈ ਕਿਉਂਕਿ ਮਾਨ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਜਿਹੇ ਖੇਡ ਮੈਦਾਨ ਬਣਾਕੇ ਪੰਚਾਇਤਾਂ ਦੇ ਸਪੁਰਦ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਵਿੱਚ ਖੇਡ ਮੈਦਾਨ ਦੇ ਨਾਲ-ਨਾਲ, 35 ਬੱਚਿਆਂ ਨੂੰ ਖੇਡ ਕਿੱਟਾਂ, 15 ਲੱਖ ਰੁਪਏ ਦੀ ਲਾਗਤ ਨਾਲ ਬਾਜ਼ੀਗਰ ਬਰਾਦਰੀ ਦੀ ਧਰਮਸ਼ਾਲਾ, 10 ਲੱਖ ਰੁਪਏ ਸੜਕਾਂ ਦੇ ਬਰਮਾਂ ਤੇ ਇੰਟਰਲਾਕ ਟਾਇਲਾਂ ਲਗਾਉਣ ਲਈ, 3 ਲੱਖ ਰੁਪਏ ਦਾ ਚੈੱਕ ਐੱਸ ਸੀ ਧਰਮਸ਼ਾਲਾ ਲਈ ਪੰਚਾਇਤ ਨੂੰ ਦਿੱਤਾ ਗਿਆ | ਇਸ ਮੌਕੇ ਬੀ. ਡੀ. ਪੀ. ਓ. ਦੋਰਾਹਾ ਸੁਮਰਿਤਾ, ਚੇਅਰਪਰਸਨ ਬਲਾਕ ਸੰਮਤੀ ਕਿਰਨਜੀਤ ਕੌਰ, ਸੈਕਟਰੀ ਕਮਲ ਭਾਰਤੀ, ਜੇ. ਈ. ਪਵਨਦੀਪ ਸਿੰਘ, ਸਰਪੰਚ ਰਮਨਦੀਪ ਕੌਰ ਚੀਮਾ, ਏ. ਪੀ. ਓ ਪ੍ਰਗਟ ਸਿੰਘ, ਕੋਚ ਗੁਰਪ੍ਰੀਤ ਸਿੰਘ ਮਲਹਾਂਸ, ਹਰਵਿੰਦਰ ਸਿੰਘ ਚੀਮਾ, ਗੁਰਵਿੰਦਰ ਸਿੰਘ ਖਾਲਸਾ, ਚਰਨਜੋਤ ਸਿੰਘ ਚੀਮਾ, ਪੰਚ ਜੋਗਿੰਦਰ ਸਿੰਘ, ਪੰਚ ਕੁਲਜਿੰਦਰ ਸਿੰਘ, ਪੰਚ ਪਰਮਜੀਤ ਕੌਰ, ਪੰਚ ਗੁਰਪ੍ਰੀਤ ਕੌਰ ਸਵੈਚ, ਪੰਚ ਸੁਰਿੰਦਰ ਕੌਰ, ਪੰਚ ਸੁਖਬੀਰ ਸਿੰਘ ਆਦਿ ਹਾਜ਼ਰ ਸਨ |