14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਾਕਿਯੂ ਏਕਤਾ (ਉਗਰਾਹਾਂ) ਬਲਾਕ ਮਲੌਦ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-05-2026
ਮਲੌਦ, 5 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੌਦ ਦੀ ਮੀਟਿੰਗ ਬਲਾਕ ਪ੍ਰਧਾਨ ਕਿਰਨਜੀਤ ਸਿੰਘ ਪੰਧੇਰ ਖੇੜੀ ਦੀ ਅਗਵਾਈ ਹੇਠ ਪਿੰਡ ਕੂਹਲੀ ਖ਼ੁਰਦ ਵਿਖੇ ਹੋਈ, ਜਿਸ ਵਿਚ ਇਕਾਈਆਂ ਦੇ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਏ | ਬਲਾਕ ਸਕੱਤਰ ਨਾਜ਼ਰ ਸਿੰਘ ਸਿਆੜ ਅਤੇ ਸਹਾਇਕ ਸਕੱਤਰ ਰਾਜਪਾਲ ਸਿੰਘ ਦੁਧਾਲ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਬਲਾਕ ਦੇ ਜੋ ਪਿੰਡ ਨਵੀਂ ਚੋਣ ਤੋਂ ਰਹਿ ਗਏ | ਉਨ੍ਹਾਂ ਪਿੰਡਾਂ ਦੀ ਤੁਰੰਤ ਚੋਣ ਕਰਵਾਈ ਜਾਵੇਗੀ ਅਤੇ ਇਸ ਉਪਰੰਤ ਬਲਾਕ ਇਜਲਾਸ ਕਰਕੇ ਨਵੀਂ ਬਲਾਕ ਟੀਮ ਚੁਣੀ ਜਾਵੇਗੀ | ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਿਕ ਪਾਣੀਆਂ ਦੇ ਮਸਲੇ 'ਤੇ 15 ਮਈ ਨੂੰ ਚੰਡੀਗੜ੍ਹ ਵਿਚ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਬਲਾਕ ਮਲੌਦ ਵਲੋਂ ਜ਼ੋਰਦਾਰ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਲਿਆ ਗਿਆ | ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਮਨੋਹਰ ਸਿੰਘ ਕੁਲਾਹੜ੍ਹ, ਬਲਵੰਤ ਸਿੰਘ ਘੁਡਾਣੀ, ਧਰਮ ਸਿੰਘ ਮਾਲੋ ਦੌਦ, ਕੁਲਦੀਪ ਸਿੰਘ ਟਿੰਬਰਵਾਲ, ਜਗਰੂਪ ਸਿੰਘ ਕੂਹਲੀ ਖੁਰਦ, ਜਗਤਾਰ ਸਿੰਘ ਲਹਿਲ, ਸੁਖਵਿੰਦਰ ਸਿੰਘ ਪ੍ਰਧਾਨ, ਮਨਮਿੰਦਰ ਸਿੰਘ ਕੂਹਲੀ ਕਲਾਂ, ਕਰਨੈਲ ਸਿੰਘ ਰੱਬੋਂ, ਗੁਰਮੁਖ ਸਿੰਘ ਜੋਗੀਮਾਜਰਾ, ਨਾਜ਼ਰ ਸਿੰਘ ਰਾਮਗੜ੍ਹ ਸਰਦਾਰਾਂ, ਬਲਵਿੰਦਰ ਸਿੰਘ ਝੱਮਟ, ਪ੍ਰਧਾਨ ਚਰਨ ਸਿੰਘ ਸਿਹੌੜਾ, ਡਾ: ਰੁਪਿੰਦਰ ਸਿੰਘ ਜੋਗੀਮਾਜਰਾ, ਧਰਮਿੰਦਰ ਸਿੰਘ ਸਿਰਥਲਾ, ਸੁਖਦੇਵ ਸਿੰਘ ਨਵਾਂ ਪਿੰਡ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਕੋਟਾਂ ਕਾਲਜ ਵਿਖੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਚੈੱਕ ਵੰਡੇ <br/> ਅਗਲੀ ਖ਼ਬਰ ਅਲੂਣਾ ਤੋਲਾ 'ਚ ਆਧੁਨਿਕ ਸਹੂਲਤਾਂ ਵਾਲੇ ਖੇਡ ਮੈਦਾਨ ਦਾ ਉਦਘਾਟਨ <br/>
Ad Position 24