14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕੋਟਾਂ ਕਾਲਜ ਵਿਖੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਚੈੱਕ ਵੰਡੇ <br/>

Ad Position 21
No active advertisement
ਅਜੀਤ ਡੈਸਕ 06-05-2026
ਬੀਜਾ, 5 ਮਈ (ਬਗਲੀ/ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਲੋੜਵੰਦ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਸਹਾਇਤਾ ਅਤੇ ਹੌਸਲਾ ਅਫ਼ਜ਼ਾਈ ਲਈ ਇੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਦੀ ਜੱਲ੍ਹਾ ਵਲੋਂ ਆਰਥਿਕ ਤੌਰ 'ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਨੂੰ ਚੈੱਕ ਵੰਡੇ ਗਏ, ਤਾਂ ਜੋ ਉਹ ਆਪਣੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖ ਸਕਣ | ਉਨ੍ਹਾਂ ਦੇ ਨਾਲ ਜਗਮੇਲ ਸਿੰਘ ਭੀਖੀ, ਦਵਿੰਦਰ ਸਿੰਘ, ਗੁਰਦੀਪ ਸਿੰਘ ਅੜੈਚਾਂ, ਰਜਿੰਦਰ ਸਿੰਘ ਕੋਟ ਪਨੈਚ ਤੇ ਹੋਰ ਹੋਰ ਪਤਵੰਤੇ ਸੱਜਣ ਹਾਜ਼ਰ ਸਨ | ਸਮਾਗਮ ਵਿੱਚ ਕਮੇਟੀ ਦੇ ਪ੍ਰਤੀਨਿਧੀਆਂ, ਕਾਲਜ ਦੇ ਪਿ੍ੰਸੀਪਲ ਸਾਹਿਬਾਨ, ਅਧਿਆਪਕ ਵਰਗ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਆਪਣੇ ਸੰਬੋਧਨ ਦੌਰਾਨ ਜਥੇਦਾਰ ਜੱਲ੍ਹਾ ਨੇ ਕਿਹਾ ਕਿ ਕਮੇਟੀ ਵਲੋਂ ਹਮੇਸ਼ਾ ਸਿੱਖਿਆ ਦੇ ਪ੍ਰਸਾਰ ਅਤੇ ਵਿਦਿਆਰਥੀ ਭਲਾਈ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ ਅਤੇ ਇਹ ਚੈੱਕ ਵੰਡ ਸਮਾਗਮ ਵੀ ਉਸੇ ਮਿਸ਼ਨ ਦਾ ਹਿੱਸਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ | ਚੈੱਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਵਿੱਚ ਕਾਫੀ ਮਦਦ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਪਾਰਟੀ ਦੀ ਜਿੱਤ ਦਾ ਜਸ਼ਨ ਲੱਡੂ ਵੰਡ ਕੇ ਮਨਾਇਆ <br/> ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਬਲਾਕ ਮਲੌਦ ਦੀ ਮੀਟਿੰਗ
Ad Position 24