ਮਾਛੀਵਾੜਾ ਸਾਹਿਬ, 5 ਮਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਦਫ਼ਤਰ ਵਿਖੇ ਪੱਛਮੀ ਬੰਗਾਲ ਵਿਚ ਹੋਈ ਸ਼ਾਨਦਾਰ ਜਿੱਤ ਦੇ ਜਸ਼ਨ ਮਨਾਏ ਗਏ | ਇਸ ਮੌਕੇ ਭਾਜਪਾ ਦੇ ਜ਼ਿਲਾ ਉਪ ਪ੍ਰਧਾਨ ਸੰਜੀਵ ਲੀਹਲ ਤੇ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਦੀ ਅਗਵਾਈ ਹੇਠ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪਿ੍ਯਤਾ ਹੁਣ ਹਰੇਕ ਸੂਬੇ ਵਿਚ ਵਧਦੀ ਜਾ ਰਹੀ ਹੈ ਅਤੇ ਪੱਛਮੀ ਬੰਗਾਲ ਦੀ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਹੁਣ ਪੰਜਾਬ ਵਿਚ ਵੀ ਪਾਰਟੀ ਜਿੱਤ ਦੇ ਝੰਡੇ ਗੱਡੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਖੀ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਪੰਜਾਬ ਨੂੰ ਮੁੜ ਤੋਂ ਖ਼ੁਸ਼ਹਾਲ ਬਣਾਏਗੀ | ਇਸ ਮੌਕੇ ਉਨ੍ਹਾਂ ਖ਼ੁਸ਼ੀ ਵਿਚ ਭੰਗੜੇ ਪਾ ਕੇ ਲੱਡੂ ਵੰਡੇ | ਇਸ ਮੌਕੇ ਨਿਤਿਨ ਲੂਥਰਾ, ਡਾ. ਪਰਵੀਨ ਗੋਇਲ, ਵਿਕਾਸ ਮਿੱਤਲ, ਨਰੇਸ਼ ਖੇੜਾ, ਪਵਨ ਸਿੰਗਲਾ, ਸਤੀਸ਼ ਕੁਮਾਰ, ਹਰਜਿੰਦਰ ਸਿੰਘ, ਲਕਸ਼ਮੀ ਨਰਾਇਣ, ਅਵਤਾਰ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ, ਜਗਨ ਨਾਥ, ਸਤਨਾਮ ਸਿੰਘ ਰਵੀ, ਜੋਗਿੰਦਰ ਹਰੀ, ਮਲੂਕ ਸਿੰਘ, ਗੁਰਿੰਦਰ ਟੋਨੀ ਆਦਿ ਹਾਜ਼ਰ ਸਨ |