14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਾਹਨੇਵਾਲ 'ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮਾਂ ਦਾ ਕੌਂਸਲਰ ਸੋਨੀ ਨੇ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 06-05-2026
ਸਾਹਨੇਵਾਲ, 5 ਮਈ (ਹਨੀ ਚਾਠਲੀ)-ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰ 2 ਦੇ ਅਧੀਨ ਆਉਂਦੀ ਸ਼ਕਤੀ ਪਬਲਿਕ ਸਕੂਲ ਸੜਕ ਟੁੱਟੀ ਹੋਣ ਕਾਰਨ ਉਸ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਪਿਛਲੇ ਦਿਨੀਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋ ਨੀਂਹ ਪੱਥਰ ਰੱਖ ਕੇ ਰਸਮੀ ਸ਼ੁਰੂਆਤ ਕਰਵਾਈ ਸੀ ਤੇ ਅੱਜ ਉਸ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਜੋਰਾ ਸ਼ੋਰਾ 'ਤੇ ਚੱਲ ਰਿਹਾ ਹੈ | ਇਹ ਪ੍ਰਗਟਾਵਾ ਸ਼ਕਤੀ ਪਬਲਿਕ ਸਕੂਲ ਸੜਕ 'ਤੇ ਇੰਟਰਲਾਕ ਟਾਈਲਾ ਲਗਾਉਣ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਸਾਹਨੇਵਾਲ ਨਗਰ ਕੌਂਸਲ ਦੇ ਕੌਂਸਲਰ ਸਵਰਨ ਕੁਮਾਰ ਸੋਨੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਸੋਨੀ ਨੇ ਦੱਸਿਆ ਕਿ ਇਸ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ 'ਤੇ ਲਗਭਗ 34 ਲੱਖ 18 ਹਜ਼ਾਰ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਸ ਸੜਕ ਤੇ ਲਗਾਈਆਂ ਜਾ ਰਹੀਆਂ ਇੰਟਰਲਾਕ ਟਾਈਲਾਂ ਦੇ ਕੰਮ ਨੂੰ ਜਲਦ ਹੀ ਨੇਪਰੇ ਚਾੜ ਲਿਆ ਜਾਵੇਗਾ | ਕੌਂਸਲਰ ਸੋਨੀ ਨੇ ਵਾਰਡ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਸੀਂ ਮੈਨੂੰ ਦੱਸੋ ਤਾਂ ਮੈਂ ਤੁਹਾਡੀ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ | ਇਸ ਮੌਕੇ ਵਾਰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਪਿ੍ੰਸੀਪਲ ਬਿਪਨ ਸੇਠੀ ਜੁਆਇੰਟ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਦੋਰਾਹਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਜਿੱਤ ਦੀ ਖ਼ੁਸ਼ੀ 'ਚ ਬਾਜ਼ਾਰ 'ਚ ਲੱਡੂ ਵੰਡੇ <br/>
Ad Position 24