ਖੰਨਾ, 5 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖੰਨਾ ਦੇ ਪ੍ਰਮੁੱਖ ਕਾਂਗਰਸੀ ਨੇਤਾ ਸਿਤਾਰ ਮੁਹੰਮਦ ਲਿਬੜਾ ਨੂੰ ਨਗਰ ਕੌਂਸਲ ਸਰਹਿੰਦ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਸਿਤਾਰ ਮੁਹੰਮਦ ਲਿਬੜਾ ਨੇ ਕਿਹਾ ਕਿ ਇਸ ਨਿਯੁਕਤੀ ਅਤੇ ਮੇਰੇ ਤੇ ਵਿਸ਼ਵਾਸ ਪ੍ਰਗਟ ਕਰਨ ਲਈ ਮੈਂ ਭੁਪੇਸ਼ ਬਘੇਲ ਇੰਚਾਰਜ ਪੰਜਾਬ, ਰਵਿੰਦਰ ਰਾਓ ਕੋ- ਇੰਚਾਰਜ ਪੰਜਾਬ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ, ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ (ਸੰਗਠਨ) ਅਤੇ ਹੈਪੀ ਖੇੜਾ ਦਾ ਤਹਿ ਦਿਲੋਂ ਧੰਨਵਾਦੀ ਹਾਂ ਅਤੇ ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦੁਆਉਂਦਾ ਹਾਂ |