ਮਲੌਦ, 5 ਮਈ (ਦਿਲਬਾਗ ਸਿੰਘ ਚਾਪੜਾ)-ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮਲੌਦ ਪੁਲਿਸ ਨੂੰ ਇੱਕ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਏ. ਐਸ ਆਈ. ਸੁਖਦੀਪ ਸਿੰਘ ਨੇ ਬੁਰਕੜਾ ਵਿਖੇ ਚੈਕਿੰਗ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਮਾਲੋ ਦੌਦ ਨੂੰ ਕਾਬੂ ਕਰਕੇ, ਉਸ ਵੱਲੋਂ ਪੁਲਿਸ ਨੂੰ ਵੇਖ ਕੇ ਸੁੱਟੀਆਂ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ, ਜਿਸ ਤੇ ਥਾਣਾ ਮਲੌਦ ਵਿਖੇ ਐਨ. ਡੀ. ਪੀ. ਐਸ ਐਕਟ ਦੀ ਧਾਰਾ 22/61/85 ਅਧੀਨ ਮੁਕੱਦਮਾ ਨੰਬਰ 98 ਦਰਜ਼ ਕੀਤਾ ਗਿਆ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਦਾ ਰਿਮਾਂਡ ਹਾਸਿਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ |