ਖੰਨਾ, 5 ਮਈ (ਹਰਜਿੰਦਰ ਸਿੰਘ ਲਾਲ)-ਪਲੈਨਟ ਈ ਸਕੂਲ, ਖੰਨਾ ਵਿਖੇ ਵਿਦਿਆਰਥੀ ਕੌਂਸਲ ਦੀ ਚੋਣ ਲਈ ਇਨਵੈਸਟਰ ਸੈਰਾਮਨੀ ਕਰਵਾਈ ਗਈ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਿਚ ਲੀਡਰਸ਼ਿਪ ਗੁਣਾਂ ਨੂੰ ਉਭਾਰਨ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਉਦੇਸ਼ ਰੱਖਿਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚੋਂ ਯੋਗ ਅਤੇ ਕਾਬਲ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਵਾਜਿਆ ਗਿਆ | ਇਸ ਦੌਰਾਨ ਸਕੂਲ ਹੈੱਡ ਗਰਲ, ਸਕੂਲ ਹੈੱਡ ਬੁਆਏ, ਕਲਚਰ ਕੈਪਟਨ, ਸਪੋਰਟਸ ਕੈਪਟਨ, ਵਾਈਸ ਕੈਪਟਨ, ਜੂਨੀਅਰ ਹੈੱਡ ਬੁਆਏ ਅਤੇ ਯੂਨੀਅਰ ਹੈੱਡ ਗਰਲ ਦੀ ਚੋਣ ਕੀਤੀ ਗਈ | ਇਸ ਤੋਂ ਇਲਾਵਾ ਵੱਖ-ਵੱਖ ਹਾਊਸਾਂ ਦੇ ਹੈਡ ਅਤੇ ਵਾਈਸ ਹੈੱਡ ਵੀ ਨਿਯੁਕਤ ਕੀਤੇ ਗਏ | ਚੁਣੇ ਗਏ ਵਿਦਿਆਰਥੀਆਂ ਨੂੰ ਬੈਜ ਅਤੇ ਸੈਸੇ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਅਹੁਦੇ ਵਿਦਿਆਰਥੀਆਂ ਲਈ ਮਾਣ ਦੀ ਗੱਲ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਅਤੇ ਨਿਭਾਉਣ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਕੌਂਸਲ ਸਕੂਲ ਦੇ ਅਨੁਸ਼ਾਸਨ ਅਤੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਅੰਤ ਵਿੱਚ ਸਕੂਲ ਮੈਨੇਜਮੈਂਟ ਵੱਲੋਂ ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ |