20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਧਾਇਕ ਗਿਆਸਪੁਰਾ ਵਲੋਂ ਪਿੰਡ ਗਿੱਦੜੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 07-05-2026
ਰਾੜਾ ਸਾਹਿਬ, 6 ਮਈ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਪਿੰਡ ਗਿੱਦੜੀ ਵਿਖੇ ਸਰਪੰਚ ਗੁਰਮੋਹਣ ਸਿੰਘ ਲੱਖਾ ਦੀ ਦੇਖ ਰੇਖ ਹੇਠ ਪਿੰਡ ਦੇ ਆਲੇ ਦੁਆਲੇ ਸੜਕ ਨਾਲ ਬਰਮਾਂ ਨੂੰ ਇੰਟਰਲਾਕ ਟਾਈਲਾਂ ਲਗਾ ਕੇ ਪੱਕਾ ਕਰਨ ਦਾ ਉਦਘਾਟਨ ਕੀਤਾ ਗਿਆ | ਹਲਕਾ ਵਿਧਾਇਕ ਗਿਆਸਪੁਰਾ ਨੇ ਵਿਕਾਸ-ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ | ਹਰ ਪਿੰਡ ਨੂੰ ਸੁਵਿਧਾਵਾਂ ਨਾਲ ਲੈਸ ਕਰਕੇ ਲੋਕਾਂ ਦਾ ਜੀਵਨ-ਪੱਧਰ ਉੱਪਰ ਚੁੱਕਣਾ ਸਰਕਾਰ ਦੀ ਮੁੱਖ ਟੀਚਾ ਹੈ | ਸਰਪੰਚ ਗੁਰਮੋਹਣ ਸਿੰਘ ਲੱਖਾ ਨੇ ਹਲਕਾ ਵਿਧਾਇਕ ਗਿਆਸਪੁਰਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਕਰਮਜੀਤ ਸਿੰਘ ਤੂਰ ਬਰਮਾਲੀਪੁਰ, ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਘੁਡਾਣੀ ਕਲਾਂ, ਬਲਜਿੰਦਰ ਸਿੰਘ ਕਾਲਾ ਪੰਚ, ਚੇਅਰਮੈਂਨ ਸਿਮਰਦੀਪ ਸਿੰਘ ਦੋਬੁਰਜੀ, ਜਸਵੰਤ ਸਿੰਘ ਜੱਸਾ ਪੰਚ, ਕਰਮਜੀਤ ਕੌਰ ਪੰਚ, ਪਰਵਿੰਦਰ ਸਿੰਘ ਪ੍ਰਧਾਨ ਯੂਥ ਵਿੰਗ ਹਲਕਾ ਪਾਇਲ, ਜਸਵੀਰ ਕੌਰ ਪੰਚ, ਹਰਬੰਸ ਸਿੰਘ ਪੰਚ, ਜਗਦੇਵ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਹੈਪੀ, ਸਵਰਨ ਸਿੰਘ, ਸ਼ਮਸ਼ੇਰ ਸਿੰਘ, ਮੇਜਰ ਸਿੰਘ ਆਦਿ ਤੋਂ ਇਲਾਵਾ ਬੀ. ਡੀ. ਪੀ ਉ ਦਫ਼ਤਰ ਦੋਰਾਹਾ ਦਾ ਸਟਾਫ਼ ਸ਼ਾਮਿਲ ਸੀ |


Ad Position 22
No active advertisement
ਪਿਛਲੀ ਖ਼ਬਰ ਤਾਲਮੇਲ ਕਮੇਟੀ, ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਐਸ. ਸੀ./ਬੀ. ਸੀ. ਹੈਲਥ ਇੰਪਲਾਈਜ਼ ਜਥੇਬੰਦੀ... ਅਗਲੀ ਖ਼ਬਰ ਪਿੰਡ ਭਰਥਲਾ ਵਿਖੇ ਖੇਡ ਸਟੇਡੀਅਮ ਤੇ ਜਿੰਮ ਦਾ ਅਮਰ ਸਿੰਘ ਨੇ ਰੱਖਿਆ ਨੀਂਹ ਪੱਥਰ
Ad Position 24