20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਡੀ. ਜੀ. ਪੀ ਗੌਰਵ ਯਾਦਵ ਵਲੋਂ ਡੀ. ਐਸ. ਪੀ.ੇੇ ਪਿ੍ਤਪਾਲ ਸਿੰਘ ਸੰਧੂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 07-05-2026
ਖੰਨਾ, 6 ਮਈ (ਹਰਜਿੰਦਰ ਸਿੰਘ ਲਾਲ)- ਸਮਰਾਲਾ ਦੇ ਡੀ. ਐਸ. ਪੀ. ਪਿ੍ਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਵਧੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਲੁਧਿਆਣਾ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਨੇ ਉਨ੍ਹਾਂ ਨੂੰ ਨਕਦ ਇਨਾਮ, ਪ੍ਰਸੰਸਾ ਪੱਤਰ ਅਤੇ ਡੀ. ਜੀ. ਪੀ ਬੈਜ ਦੇ ਕੇ ਨਿਵਾਜਿਆ ਗਿਆ | ਇਸ ਸਮਾਗਮ 'ਚ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਡੀ. ਐਸ. ਪੀ. ਸੰਧੂ ਦੇ ਕੰਮ ਦੀ ਖੂਬ ਪ੍ਰਸ਼ੰਸਾ ਕੀਤੀ | ਇਸ ਦੌਰਾਨ ਸਵੱਪਨ ਸ਼ਰਮਾ, ਸਤਿੰਦਰ ਸਿੰਘ ਡੀ. ਆਈ. ਜੀ ਅਤੇ ਡਾ. ਦਰਪਣ ਆਹਲੂਵਾਲੀਆ ਐਸ. ਐਸ. ਪੀ ਖੰਨਾ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਗੌਰਵ ਯਾਦਵ ਨੇ ਕਿਹਾ ਕਿ ਡੀ. ਐਸ. ਪੀ ਪਿ੍ਤਪਾਲ ਸਿੰਘ ਸੰਧੂ ਨੇ ਆਪਣੇ ਖੇਤਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਅਪਰਾਧਾਂ 'ਤੇ ਕਾਬੂ ਪਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਸੀ. ਐਸ. ਆਰ. ਦੇ ਰੇਟ ਘਟਣ ਕਾਰਨ ਠੇਕੇਦਾਰਾਂ ਵਲੋਂ ਟੈਂਡਰਾਂ ਦੇ ਬਾਈਕਾਟ ਕਰਨ ਦਾ ਜਲ ਸਪਲਾਈ ਸੈਨੀਟੇਸ਼ਨ ਵਿਭਾਗ... ਅਗਲੀ ਖ਼ਬਰ ਉਪ ਮੰਡਲ ਮੈਜਿਸਟਰੇਟ ਪਾਇਲ ਪ੍ਰੀਤਇੰਦਰ ਸਿੰਘ ਬੈਂਸ ਵਲੋਂ 'ਸਵੈ-ਗਣਨਾ' ਪੋਰਟਲ ਦੀ ਸ਼ੁਰੂਆਤ <br/>
Ad Position 24