ਮਾਛੀਵਾੜਾ ਸਾਹਿਬ, 6 ਮਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਬੇਟ ਇਲਾਕੇ ਦੇ ਪਿੰਡ ਮੁਬਾਰਕਪੁਰ ਵਿਖੇ ਕਿਸਾਨਾਂ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦਾ ਗਠਨ ਕੀਤਾ ਗਿਆ | ਇਸ ਮੌਕੇ ਸਰਬਸੰਮਤੀ ਨਾਲ ਯੁਗਰਾਜ ਸਿੰਘ ਮੰਡ ਨੂੰ ਕੌਮੀ ਪ੍ਰਧਾਨ ਬਣਾਇਆ ਗਿਆ | ਨਵ-ਨਿਯੁਕਤ ਪ੍ਰਧਾਨ ਯੁਗਰਾਜ ਸਿੰਘ ਮੰਡ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਯੂਨੀਅਨ ਦੇ ਬਾਕੀ ਅਹੁਦੇਦਾਰਾਂ ਦੀ ਜਲਦ ਨਿਯੁਕਤੀ ਕੀਤੀ ਜਾਵੇਗੀ | ਇਸ ਮੌਕੇ ਗੁਰਮੀਤ ਸਿੰਘ ਢੀਂਡਸਾ, ਕਰਨਦੀਪ ਸਿੰਘ, ਜਸਪ੍ਰੀਤ ਸਿੰਘ, ਫ਼ਤਿਹ ਸਿੰਘ ਦਹਿੜੂ, ਅਜੈਪ੍ਰੀਤ ਪਾਲ ਸਿੰਘ, ਪ੍ਰਦੀਪ ਸਿੰਘ ਗਰੇਵਾਲ, ਦਵਿੰਦਰ ਸਿੰਘ ਪਵਾ, ਖ਼ੁਸ਼ਦੀਪ ਸਿੰਘ ਹਰਨਾਮਪੁਰ, ਪ੍ਰਭਜੋਤ ਸਿੰਘ ਹਿਯਾਤਪੁਰ, ਨਵਕਰਨਦੀਪ ਸਿੰਘ, ਰਮਨਦੀਪ ਸਿੰਘ, ਜਸਵਿੰਦਰ ਪਾਲ ਸਿੰਘ, ਲਖਵਿੰਦਰ ਸਿੰਘ ਢੀਂਡਸਾ, ਪਿ੍ਤਪਾਲ ਸਿੰਘ ਗਿੱਲ, ਕੁਲਵੰਤ ਸਿੰਘ, ਹਰਮਨਦੀਪ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |