ਬੀਜਾ, 6 ਮਈ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਵਿਦਿਆਰਥਣਾਂ ਵੱਲੋਂ ਵਿਸ਼ਵ ਹੱਥ ਸਫ਼ਾਈ ਦਿਵਸ ਉੱਤੇ ਭਾਸ਼ਨ ਦਿੱਤਾ ਗਿਆ | ਇਸ ਸਬੰਧੀ ਵਿਦਿਆਰਥਣਾਂ ਨੇ ਦੱਸਿਆ ਕਿ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਦਿਨ ਵਿੱਚ ਕਈ ਵਾਰ ਸਾਬਣ ਅਤੇ ਪਾਣੀ ਨਾਲ ਆਪਣੇ ਹੱਥ ਧੋਣੇ ਚਾਹੀਦੇ ਹਨ | ਜੇਕਰ ਸਾਬਣ ਉਪਲਬਧ ਨਾ ਹੋਵੇ ਤਾਂ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਕਰਕੇ ਹੱਥਾਂ ਨੂੰ ਸਾਫ਼ ਰੱਖਣਾ ਚਾਹੀਦਾ ਹੈ | ਚੰਗੀ ਸਿਹਤ ਬਣਾਈ ਰੱਖਣ ਲਈ ਹੱਥਾਂ ਦੀ ਸਫ਼ਾਈ ਬਹੁਤ ਜ਼ਰੂਰੀ ਹੈ | ਇਸ ਤੋਂ ਇਲਾਵਾ ਵਿਦਿਆਰਥਣਾਂ ਵੱਲੋਂ ਹੱਥ ਨਾ ਧੋਣ ਕਾਰਨ ਫੈਲਣ ਵਾਲੀਆ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ |