ਹੁਨਰ ਬੇਮਿਸਾਲ ਪ੍ਰੋਗਰਾਮ 'ਚ ਪਲੈਨੇਟ-ਈ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>
ਅਜੀਤ ਡੈਸਕ
07-05-2026
ਵਿਦਿਆਰਥੀਆਂ ਨੇ ਸੋਲੋ ਡਾਂਸ, ਗੀਤ, ਕਵਿਤਾ, ਫੇਸ ਪਿ੍ੰਟਿੰਗ, ਮਹਿੰਦੀ ਮੁਕਾਬਲਾ, ਡਿਊਟ ਡਾਂਸ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੀ ਪ੍ਰਤਿਭਾ ਅਤੇ ਮਿਹਨਤ ਦੀ ਹਰ ਪਾਸੇ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਾਕੇਸ਼ ਠਾਕੁਰ ਅਤੇ ਡਾਇਰੈਕਟਰ ਸੋਨੀਆ ਧਵਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਬੱਚਿਆਂ ਨੇ ਇਹ ਉਪਲਬਧੀਆਂ ਹਾਸਲ ਕੀਤੀਆਂ | ਅਖੀਰ ਵਿੱਚ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵੀ ਵਿਦਿਆਰਥੀਆਂ ਦੀ ਇਸ ਸਫਲਤਾ 'ਤੇ ਖ਼ੁਸ਼ੀ ਜ਼ਾਹਿਰ ਕੀਤੀ ਗਈ ਅਤੇ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਦੀ ਕਾਮਨਾ ਕੀਤੀ ਗਈ |