25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨੌਜਵਾਨ ਗਗਨਦੀਪ ਕਤਲ ਮਾਮਲੇ 'ਚ ਪੁਲਿਸ ਵਲੋਂ ਇੱਕ ਹੋਰ ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-05-2026
ਮਾਛੀਵਾੜਾ ਸਾਹਿਬ, 7 ਮਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਰਤੀਪੁਰ ਰੋਡ 'ਤੇ ਲੰਘੀ 1 ਮਈ ਨੂੰ ਨੌਜਵਾਨਾਂ ਵਿਚਕਾਰ ਹੋਈ ਖ਼ੂਨੀ ਝੜਪ ਦੌਰਾਨ ਪਿੰਡ ਹੇਡੋਂ ਬੇਟ ਦੇ ਗਗਨਦੀਪ ਸਿੰਘ ਦਾ ਕਤਲ ਹੋ ਗਿਆ ਸੀ, ਜਿਸ 'ਚ ਪੁਲਿਸ ਨੇ ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਕਾਬਲ ਸਿੰਘ ਉਰਫ਼ ਪੁਨੂੰ ਨੂੰ ਕਾਬੂ ਕੀਤਾ ਹੈ | ਸਮਰਾਲਾ ਦੇ ਡੀ. ਐੈੱਸ. ਪੀ. ਪਿ੍ਤਪਾਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਗਗਨਦੀਪ ਸਿੰਘ ਕਤਲ ਮਾਮਲੇ 'ਚ ਹੁਣ ਤੱਕ 5 ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਕਤਲ ਤੋਂ ਪਹਿਲਾਂ ਇੱਕ ਆਡੀਓ ਵਾਇਰਲ ਹੋਈ ਸੀ ਜਿਸ ਵਿਚ ਸਮਾਂ ਬੰਨ੍ਹ ਕੇ ਲੜਨ ਦੀ ਗੱਲ ਕੀਤੀ ਗਈ ਸੀ ਉਹ ਕਾਬਲ ਸਿੰਘ ਉਰਫ਼ ਪੁਨੂੰ ਸੀ | ਉਨ੍ਹਾਂ ਕਿਹਾ ਕਿ ਇਸ ਕਤਲ ਘਟਨਾ ਵਿਚ ਕਾਬਲ ਸਿੰਘ ਪੁਨੂੰ ਮੁੱਖ ਮੁਲਜ਼ਮਾਂ 'ਚੋਂ ਸੀ | ਡੀ.ਐੱਸ.ਪੀ. ਨੇ ਦੱਸਿਆ ਕਿ ਕਤਲ ਮਾਮਲੇ ਵਿਚ ਹੋਰ ਵੀ ਜੋ ਬਾਕੀ ਮੁਲਜ਼ਮ ਹਨ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਪੁਲਿਸ ਟੀਮਾਂ ਵਲੋਂ ਇਸ ਸਬੰਧੀ ਛਾਪੇਮਾਰੀ ਜਾਰੀ ਹੈ | ਇਸ ਮੌਕੇ ਉਨ੍ਹਾਂ ਨਾਲ ਥਾਣਾ ਮੁਖੀ ਪਵਿੱਤਰ ਸਿੰਘ, ਮੁੱਖ ਮੁਨਸ਼ੀ ਸੁਖਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵ ਵਿਆਹੁਤਾ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਅਗਲੀ ਖ਼ਬਰ ਖੰਨਾ ਅਤੇ ਮੰਡੀ ਗੋਬਿੰਦਗੜ੍ਹ ਨੂੰ ਜੋੜਨ ਵਾਲੀ ਸੜਕ ਦੀ ਬਦਤਰ ਹਾਲਤ ਖ਼ਿਲਾਫ਼ ਧਰਨਾ, ਟਰੱਕ ਪਲਟਿਆ
Ad Position 24