25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੁਲਿਸ ਤੇ ਪਬਲਿਕ ਸਾਂਝ ਨਾਲ ਹੀ ਨਸ਼ਿਆਂ 'ਤੇ ਅਪਰਾਧ 'ਤੇ ਲੱਗੇਗੀ ਰੋਕ-ਡੀ. ਆਈ. ਜੀ. ਇੰਦਰਬੀਰ ਸਿੰਘ

Ad Position 21
No active advertisement
ਅਜੀਤ ਡੈਸਕ 08-05-2026
ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ)-ਲੋਕਾਂ ਨਾਲ ਸਿੱਧੀ ਸਾਂਝ ਮਜ਼ਬੂਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਡੀ. ਆਈ. ਜੀ (ਪੀ. ਏ. ਪੀ.) ਇੰਦਰਬੀਰ ਸਿੰਘ ਅਤੇ ਐਸ. ਐਸ. ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵਲੋਂ ਪਿੰਡ ਖੱਟੜਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਖੰਨਾ ਪੁਲਿਸ ਹਮੇਸ਼ਾ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ | ਇਸ ਮੌਕੇ ਪਿੰਡ ਦੇ ਸਰਪੰਚ ਹਰਸਿਮਰ ਕੌਰ ਖੱਟੜਾ, ਸੀ. ਅਕਾਲੀ ਨੇਤਾ ਰਣਬੀਰ ਸਿੰਘ ਖੱਟੜਾ ਅਤੇ ਨਵਤੇਜ ਸਿੰਘ ਖੱਟੜਾ ਉਚੇਚੇ ਤੌਰ 'ਤੇ ਹਾਜ਼ਰ ਸਨ | ਜਦੋਂ ਕਿ ਪੰਚ ਤਰਨਜੀਤ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਚਰਨ ਸਿੰਘ ਵੀ ਸਮਾਰੋਹ ਵਿਚ ਸ਼ਾਮਿਲ ਹੋਏ | ਇਸ ਦੌਰੇ ਦੌਰਾਨ ਸਭ ਤੋਂ ਖ਼ਾਸ ਗੱਲ ਇਹ ਰਹੀ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਫੁੱਟਬਾਲ ਵੰਡੇ ਗਏ | ਅਧਿਕਾਰੀਆਂ ਨੇ ਕਿਹਾ ਕਿ ਜੇਕਰ ਨੌਜਵਾਨ ਖੇਡਾਂ ਨਾਲ ਜੁੜੇ ਰਹਿਣਗੇ ਤਾਂ ਉਹ ਨਸ਼ਿਆਂ ਅਤੇ ਹੋਰ ਗਲਤ ਗਤੀਵਿਧੀਆਂ ਤੋਂ ਦੂਰ ਰਹਿਣਗੇ | ਇਸ ਉਪਰਾਲੇ ਦਾ ਮਕਸਦ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਜਨਤਕ ਥਾਵਾਂ ਨੂੰ ਨਸ਼ਾ ਮੁਕਤ ਬਣਾਉਣਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਸਿਹਤਮੰਦ ਮਾਹੌਲ ਮਿਲ ਸਕੇ | ਡੀ. ਆਈ. ਜੀ. ਇੰਦਰਬੀਰ ਸਿੰਘ ਨੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਭਵਿੱਖ ਨੌਜਵਾਨ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਨੂੰ ਅਨੁਸ਼ਾਸਨ, ਸਿਹਤ ਅਤੇ ਟੀਮ ਭਾਵਨਾ ਸਿਖਾਉਂਦੀਆਂ ਹਨ | ਜੇਕਰ ਬੱਚਿਆਂ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਜੋੜਿਆ ਜਾਵੇ ਤਾਂ ਉਹ ਨਸ਼ਿਆਂ ਵਰਗੀ ਬੁਰਾਈ ਤੋਂ ਬਚੇ ਰਹਿੰਦੇ ਹਨ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਵੱਲ ਲੈ ਕੇ ਜਾਣ ਅਤੇ ਉਨ੍ਹਾਂ ਨੂੰ ਚੰਗੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਕਰਨ |
ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਰਹਿਣਾ ਚਾਹੁੰਦੀ, ਸਗੋਂ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਕੇ ਨੌਜਵਾਨਾਂ ਨੂੰ ਸਹੀ ਰਸਤੇ 'ਤੇ ਲਿਆਉਣ ਲਈ ਵੀ ਕੰਮ ਕਰ ਰਹੀ ਹੈ | ਪਿੰਡ ਖੱਟੜਾ ਦੇ ਲੋਕਾਂ ਨੇ ਵੀ ਪੁਲਿਸ ਅਧਿਕਾਰੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਲੋਕਾਂ ਨੇ ਕਿਹਾ ਕਿ ਬੱਚਿਆਂ ਨੂੰ ਖੇਡ ਸਮਗਰੀ ਦੇਣਾ ਇੱਕ ਬਹੁਤ ਵਧੀਆ ਕਦਮ ਹੈ, ਜਿਸ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧੇਗਾ | ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਇਲਾਕੇ 'ਚ ਨਸ਼ਿਆਂ ਦੀ ਵਿੱਕਰੀ ਜਾਂ ਹੋਰ ਗਲਤ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਸ ਮੌਕੇ ਮਨਜੀਤ ਸਿੰਘ ਖੱਟੜਾ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੋਤ ਸਿੰਘ ਤੇ ਬਲਜੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਰਾ ਲੀਗਲ ਵਲੰਟੀਅਰ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਨਗਰ ਕੌਂਸਲ ਦੋਰਾਹਾ ਦੀਆਂ ਚੋਣਾਂ ਲੜੀਆਂ ਜਾਣਗੀਆਂ-ਰੁਪਾਲੋਂ
Ad Position 24