09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 09-05-2026
ਖੰਨਾ, 8 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਅਮਲੋਹ ਰੋਡ 'ਤੇ ਅੱਜ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ¢ ਇੱਕ ਬੇਕਾਬੂ ਕੈਂਟਰ ਨੇ ਸੜਕ 'ਤੇ ਜਾ ਰਹੇ ਕਈ ਲੋਕਾਂ ਅਤੇ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ¢ ਇਸ ਹਾਦਸੇ ਵਿੱਚ ਇੱਕ ਨÏਜਵਾਨ ਦੀ ਮÏਤ ਹੋ ਗਈ ਜਦਕਿ 3 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ¢ ਜ਼ਖਮੀਆਂ 'ਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਤੋਂ ਵੱਡੇ ਹਸਪਤਾਲ ਰੈਫਰ ਕਰ ਦਿੱਤਾ ਗਿਆ¢ ਮਿਲੀ ਜਾਣਕਾਰੀ ਅਨੁਸਾਰ ਅਮਲੋਹ ਰੋਡ 'ਤੇ ਦੇਰ ਸ਼ਾਮ ਦੇ ਸਮੇਂ ਕਾਫੀ ਟ੍ਰੈਫਿਕ ਰਹਿੰਦੀ ਹੈ¢ ਇਸੇ ਦÏਰਾਨ ਇੱਕ ਤੇਜ਼ ਰਫ਼ਤਾਰ ਕੈਂਟਰ ਅਚਾਨਕ ਬੇਕਾਬੂ ਹੋ ਗਿਆ¢ ਡਰਾਈਵਰ ਦਾ ਵਾਹਨ 'ਤੇ ਕੰਟਰੋਲ ਨਾ ਰਹਿਣ ਕਾਰਨ ਕੈਂਟਰ ਨੇ ਅੱਗੇ ਜਾ ਰਹੇ 2 ਮੋਟਰਸਾਈਕਲਾਂ ਸਮੇਤ ਕਈ ਹੋਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ¢ ਹਾਦਸਾ ਇੰਨਾ ਭਿਆਨਕ ਸੀ ਕਿ ਇਲਾਕੇ 'ਚ ਹਫੜਾ-ਦਫੜੀ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ¢ ਦੱਸਿਆ ਜਾ ਰਿਹਾ ਹੈ ਕਿ 2 ਮੋਟਰਸਾਈਕਲਾਂ 'ਤੇ ਚਾਰ ਨÏਜਵਾਨ ਸਵਾਰ ਸਨ ¢ ਕੈਂਟਰ ਦੀ ਲਪੇਟ 'ਚ ਆਉਣ ਕਾਰਨ ਇੱਕ ਨÏਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ ¢ ਬਾਕੀ ਤਿੰਨ ਨÏਜਵਾਨਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ¢ ਆਲੇ-ਦੁਆਲੇ ਮÏਜੂਦ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਤੁਰੰਤ ਮਦਦ ਲਈ ਅੱਗੇ ਆ ਕੇ ਜ਼ਖਮੀਆਂ ਨੂੰ ਐਂਬੂਲੈਂਸ ਅਤੇ ਹੋਰ ਵਾਹਨਾਂ ਰਾਹੀਂ ਖੰਨਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ¢ ਮਿ੍ਤਕ ਤੇ ਜ਼ਖਮੀਆਂ ਦੇ ਨਾਂਅ ਪਤਾ ਅਜੇ ਪਤਾ ਨਹੀਂ ਲੱਗਾ¢ ਸਥਾਨਕ ਲੋਕਾਂ ਨੇ ਦੱਸਿਆ ਕਿ ਜੇਕਰ ਸੜਕ 'ਤੇ ਹੋਰ ਵੱਧ ਭੀੜ ਹੁੰਦੀ ਤਾਂ ਹਾਦਸਾ ਹੋਰ ਵੀ ਵੱਡਾ ਹੋ ਸਕਦਾ ਸੀ¢ ਸੂਚਨਾ ਮਿਲਣ 'ਤੇ ਪੰਜਾਬ ਪੁਲਿਸ ਦੀ ਟੀਮ ਮÏਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ¢ ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਬਹਾਲ ਕਰਵਾਈ¢ ਸਿਟੀ ਥਾਣਾ-2 ਦੇ ਮੁਖੀ ਅਜੀਤੇਜ ਕÏਸ਼ਲ ਨੇ ਦੱਸਿਆ ਕਿ ਕੈਂਟਰ ਡਰਾਈਵਰ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ¢ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ¢ ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ¢ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਮਲੋਹ ਰੋਡ 'ਤੇ ਵੱਧ ਰਹੀ ਟ੍ਰੈਫਿਕ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਤਾਂ ਜੋ ਭਵਿੱਖ 'ਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ¢
Ad Position 22
No active advertisement
ਪਿਛਲੀ ਖ਼ਬਰ ਬਿੰਦਰ ਜੱਸਲ ਨੇ ਕੀਤੀ ਅਕਾਲੀ ਦਲ 'ਚ ਵਾਪਸੀ ਅਗਲੀ ਖ਼ਬਰ ਢਾਬੇ 'ਤੇ ਫਾਇਰਿੰਗ ਕਰਨ ਵਾਲੇ ਗਰੋਹ ਦੇ 2 ਮੁੱਖ ਸੂਟਰਾਂ ਸਮੇਤ 5 ਗਿ੍ਫ਼ਤਾਰ
Ad Position 24