ਪਾਇਲ, 8 ਮਈ ਨਿਜ਼ਾਮਪੁਰ, ਰਾਜਿੰਦਰ ਸਿੰਘ)-ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਐੱਸ. ਡੀ. ਐੱਮ. ਦਫ਼ਤਰ ਪਾਇਲ ਵਿਖੇ ਐੱਸ. ਡੀ. ਐੱਮ. ਪ੍ਰੀਤਇੰਦਰ ਸਿੰਘ ਬੈਂਸ, ਡੀ. ਐੱਸ. ਪੀ. ਹਰਮਨਪ੍ਰੀਤ ਸਿੰਘ ਤੇ ਤਹਿਸੀਲਦਾਰ ਵਿਕਾਸਦੀਪ ਦੀ ਹਾਜ਼ਰੀ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਚੱਲ ਰਹੇ ਵਿਕਾਸ-ਕਾਰਜਾਂ ਸਬੰਧੀ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਲੋਕ ਨਿਰਮਾਣ ਵਿਭਾਗ ਤੇ ਪੰਜਾਬ ਰਾਜ ਮੰਡੀ ਬੋਰਡ ਨੂੰ ਸੜਕਾਂ ਦੇ ਕੰਮਕਾਜ ਵਿਚ ਤੇਜ਼ੀ ਲਿਆਵੇ ਤਾਂ ਜੋ ਕੋਈ ਵੀ ਸੜਕ ਮਿਥੇ ਸਮੇਂ ਤੋਂ ਦੇਰੀ ਨਾਲ ਬਣਨੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੀਆਂ ਸੜਕਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਹਲਕੇ ਦੀ ਕੋਈ ਵੀ ਸੜਕ ਨਵੀਂ ਦਿੱਖ ਤੋਂ ਅਧੂਰੀ ਨਾ ਰਹੇ | ਵਿਧਾਇਕ ਗਿਆਸਪੁਰਾ ਨੇ ਪੁਲਿਸ ਪ੍ਰਸ਼ਾਸਨ ਨੂੰ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਮੁਹਿੰਮ ਵਿਚ ਸਿਵਲ ਪ੍ਰਸ਼ਾਸਨ ਤੇ ਆਮ ਲੋਕਾਂ ਦਾ ਸਹਿਯੋਗ ਲੈ ਕੇ ਨਸ਼ਿਆਂ ਦੇ ਕੋਹੜ ਨੂੰ ਮੁਕੰਮਲ ਤੌਰ 'ਤੇ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਐੱਸ. ਐੱਚ. ਓ. ਅਕਾਸ਼ ਦੱਤ, ਰਾਣਾ ਕੂੰਨਰ ਦੋਰਾਹਾ, ਚੇਅਰਮੈਨ ਕਰਨ ਸਿਹੌੜਾ, ਚੇਅਰਮੈਨ ਤਰਲੋਚਨ ਸਿੰਘ ਬੁਆਣੀ, ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਸਰਪੰਚ ਮਨਦੀਪ ਸਿੰਘ ਕਟਾਹਰੀ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸਰਪੰਚ ਊਧਮ ਸਿੰਘ ਜੰਡਾਲੀ, ਸਰਪੰਚ ਮਲਦੀਪ ਸਿੰਘ ਸ਼ਾਹਪੁਰ, ਸਰਪੰਚ ਪਲਵਿੰਦਰ ਸਿੰਘ ਸੇਖਾ, ਪੰਮਾ ਸੇਖਾ, ਸਰਪੰਚ ਦਲਵਿੰਦਰ ਸਿੰਘ ਝਾਬੇਵਾਲ, ਸਰਪੰਚ ਪਲਵਿੰਦਰ ਸਿੰਘ ਬਿੱਟੂ ਲੰਢਾ ਆਦਿ ਹਾਜ਼ਰ ਸਨ |