08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਾਸਟਰ ਕੇਡਰ ਯੂਨੀਅਨ ਦੇ ਅਹੁਦੇਦਾਰਾਂ ਵਲੋਂ 4161 ਅਧੀਨ ਭਰਤੀ ਅਧਿਆਪਕਾਂ ਨੂੰ ਸਮਰਥਨ ਦੇਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 09-05-2026
ਸਾਹਨੇਵਾਲ, 8 ਮਈ (ਹਨੀ ਚਾਠਲੀ)-ਸਿੱਖਿਆ ਵਿਭਾਗ ਵਲੋਂ 4161 ਭਰਤੀ ਅਧੀਨ ਤਿੰਨ ਸਾਲਾਂ ਤੋਂ ਸੇਵਾ ਨਿਭਾਅ ਰਹੇ ਅਧਿਆਪਕਾਂ ਨੂੰ ਰਿਜ਼ਲਟ ਰਿਵਾਈਜ਼ ਹੋਣ ਕਰ ਕੇ ਨੌਕਰੀ ਤੋਂ ਬਾਹਰ ਕੀਤੇ ਜਾਣ ਵਾਲੇ ਅਧਿਆਪਕਾਂ ਦਾ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਵਲੋਂ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ ਹੈ | ਇਹ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ ਵਲੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਜਦੋਂ 4161 ਅਧਿਆਪਕਾਂ ਦੀਆਂ ਅਸਾਮੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਉਸ ਸਮੇਂ ਉਮੀਦਵਾਰਾਂ ਨੇ ਜੋ ਅੰਕ ਪ੍ਰਾਪਤ ਕੀਤੇ ਸਨ ਕੁੱਝ ਸਮੇਂ ਬਾਅਦ ਕਿਸੇ ਕੇਸ ਨਾਲ ਸੰਬੰਧਿਤ ਹੋਣ ਕਰ ਕੇ ਇਹਨਾਂ ਦੇ ਨਤੀਜੇ ਰਿਵਾਈਜ਼ ਕੀਤੇ ਗਏ ਉਨ੍ਹਾਂ ਦੇ ਨਤੀਜਿਆਂ ਦੇ ਰਿਵਾਈਜ਼ ਕਰਨ ਤੋਂ ਬਾਅਦ ਇਨ੍ਹਾਂ ਵਲੋਂ ਪ੍ਰਾਪਤ ਅੰਕਾਂ ਵਿਚ ਵਾਧਾ ਹੋ ਗਿਆ | ਹੁਣ ਦੁਬਾਰਾ ਫਿਰ ਵਿਭਾਗ ਵਲੋਂ ਰਿਜ਼ਲਟ ਰਿਵਾਈਜ਼ ਕੀਤਾ, ਜਿਸ ਵਿਚ ਅੰਕ ਘੱਟ ਗਏ ਤੇ ਲਗਭਗ ਤਿੰਨ ਸਾਲਾਂ ਬਾਅਦ ਇਨ੍ਹਾਂ ਨੂੰ ਵਿਭਾਗ 'ਚੋਂ ਬਾਹਰ ਕੱਢਿਆ ਜਾ ਰਿਹਾ ਹੈ | ਉਨ੍ਹਾਂ ਪੀੜਤ ਅਧਿਆਪਕਾਂ ਦੇ ਹੱਕ ਵਿਚ ਨਿੱਤਰਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ 4161 ਅਧਿਆਪਕ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਂਝਾ ਅਧਿਆਪਕ ਮੋਰਚਾ ਵਲੋਂ ਤਿੱਖਾ ਸੰਘਰਸ਼ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਸੌਂਦ ਪਰਿਵਾਰ ਨੇ 'ਆਪ' ਵਿਚ ਸ਼ਮੂਲੀਅਤ ਕੀਤੀ ਅਗਲੀ ਖ਼ਬਰ ਕਣਕ ਦੀ ਨਾੜ ਨਾ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24