08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਸੌਂਦ ਪਰਿਵਾਰ ਨੇ 'ਆਪ' ਵਿਚ ਸ਼ਮੂਲੀਅਤ ਕੀਤੀ

Ad Position 21
No active advertisement
ਅਜੀਤ ਡੈਸਕ 09-05-2026
ਅਹਿਮਦਗੜ੍ਹ, 8 ਮਈ (ਰਵਿੰਦਰ ਪੁਰੀ)-ਸ਼ਹਿਰ ਦੇ ਨਾਮਵਰ ਅਤੇ ਪੁਰਾਣੇ ਕਾਂਗਰਸੀ ਸੌਂਦ ਪਰਿਵਾਰ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਇਲਾਕੇ ਦੀ ਸਮੂਹ ਟੀਮ ਨੇ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਰਸਮੀ ਤੌਰ 'ਤੇ ਪਰਿਵਾਰ ਦੇ ਮੁਖੀ ਗੁਰਪ੍ਰੀਤ ਸਿੰਘ ਸੌਂਦ ਜੋ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ 'ਚ ਜ਼ਿੰਮੇਵਾਰੀ ਨਿਭਾ ਰਹੇ ਸਨ ਨੂੰ ਸਰੋਪੇ ਬਖਸ਼ਿਸ਼ ਕਰਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਇਸ ਮੌਕੇ ਵਿਧਾਇਕ ਗੱਜਣ ਮਾਜਰਾ ਨੇ ਸੌਂਦ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਵਿਚ ਸੌਂਦ ਪਰਿਵਾਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ 'ਤੇ ਪ੍ਰਧਾਨ ਨਗਰ ਕੌਂਸਲ ਵਿੱਕੀ ਸ਼ਰਮਾ, ਚੇਅਰਮੈਨ ਕਮਲਜੀਤ ਸਿੰਘ ਉਬੀ, ਗੁਰਪ੍ਰੀਤ ਸਿੰਘ ਬਿੱਟੂ ਬਣਬੋਰਾ, ਪ੍ਰਧਾਨ ਮਨਿੰਦਰ ਪਾਲ ਸਿੰਘ, ਬਿੱਲੂ ਮਾਜਰੀ, ਜਗਤਾਰ ਸਿੰਘ ਚੀਮਾ, ਬੱਬੂ ਪੰਡਿਤ, ਕੌਂਸਲਰ ਸੰਜੇ ਸੂਦ, ਦਿਲਸ਼ਾਦ ਮੁਹੰਮਦ, ਜਿੰਮੀ ਢੰਡ, ਡਾ. ਕੁਲਦੀਪ ਸਿੰਘ ਭੂਲਰ, ਲਾਢੂ ਖਾਂ, ਰਜਿੰਦਰ ਵਿੱਕੀ, ਪ੍ਰਧਾਨ ਸਨੀ ਵਰਮਾ, ਸੁਭਾਸ ਤੇਨਾ, ਸ਼ਮੀ ਪ੍ਰਧਾਨ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿੰਟੂ ਨੂੰ ਮਿਲੀ ਕਾਂਗਰਸ ਪਾਰਟੀ ਦੀ ਇੱਕ ਹੋਰ ਨਵੀਂ ਜ਼ਿੰਮੇਵਾਰੀ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੇ ਅਹੁਦੇਦਾਰਾਂ ਵਲੋਂ 4161 ਅਧੀਨ ਭਰਤੀ ਅਧਿਆਪਕਾਂ ਨੂੰ ਸਮਰਥਨ ਦੇਣ ਦਾ ਐਲਾਨ
Ad Position 24