ਖੰਨਾ, 8 ਮਈ (ਹਰਜਿੰਦਰ ਸਿੰਘ ਲਾਲ)-ਪਲੈਨਟ ਈ ਸਕੂਲ ਖੰਨਾ ਵਿਖੇ ਮਦਰ ਡੇ ਦੇ ਮੌਕੇ 'ਤੇ ਇੱਕ ਵਿਸ਼ੇਸ਼ ਅਤੇ ਰੰਗਾਰੰਗ ਸਮਾਗਮ ਉਤਸ਼ਾਹ ਅਤੇ ਖ਼ੁਸ਼ੀ ਨਾਲ ਕਰਵਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਮਾਂ ਦੇ ਪਿਆਰ, ਤਿਆਗ ਅਤੇ ਸਮਰਪਣ ਨੂੰ ਸਨਮਾਨ ਦੇਣਾ ਸੀ | ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੁਖਵਿੰਦਰ ਕੌਰ ਸੌਂਦ, ਜੋ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਮਾਤਾ ਹਨ, ਨੇ ਸ਼ਿਰਕਤ ਕੀਤੀ | ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਵਲੋਂ ਉਨ੍ਹਾਂ ਦਾ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਵਾਗਤ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਮਦਰ ਡੇ ਨੂੰ ਸਮਰਪਿਤ ਵੱਖ-ਵੱਖ ਸੋਲੋ ਡਾਂਸ, ਗਰੁੱਪ ਡਾਂਸ, ਕਵਿਤਾਵਾਂ, ਭਾਸ਼ਨ ਆਦਿ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਸਕੂਲ ਡਾਇਰੈਕਟਰ ਸੋਨੀਆ ਧਵਨ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆਂ ਦਾ ਸਭ ਤੋਂ ਪਵਿੱਤਰ ਅਤੇ ਅਨਮੋਲ ਰਿਸ਼ਤਾ ਹੁੰਦਾ ਹੈ | ਉਨ੍ਹਾਂ ਨੇ ਸਕੂਲ ਵਲੋਂ ਕਰਵਾਏ ਗਏ ਇਸ ਸੁੰਦਰ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਮਾਪਿਆਂ ਪ੍ਰਤੀ ਪਿਆਰ, ਸਤਿਕਾਰ ਅਤੇ ਸੰਸਕਾਰਾਂ ਦੀ ਭਾਵਨਾ ਪੈਦਾ ਕਰਦੇ ਹਨ | 08ਖੰਨਾ24