08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਸੰਗੋਵਾਲ ਨੇ ਵਿਕਾਸ ਕਾਰਜਾਂ ਲਈ 1 ਕਰੋੜ 9 ਲੱਖ ਦੀ ਗਰਾਂਟ ਦੇ ਚੈੈੱਕ ਪੰਚਾਇਤਾਂ ਨੂੰ ਵੰਡੇ

Ad Position 21
No active advertisement
ਅਜੀਤ ਡੈਸਕ 09-05-2026
ਡੇਹਲੋਂ, 8 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਕਾਸ ਲਈ ਵੱਡੀ ਰਾਸ਼ੀ ਵਿਚ ਗਰਾਂਟਾਂ ਦੀ ਵੰਡ ਬਿਨਾਂ ਭੇਦਭਾਵ ਕੀਤੀ ਜਾ ਰਹੀ ਹੈ ਤਾਂ ਕਿ ਹਰ ਪਿੰਡ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ ਅਤੇ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸੂਬਾ ਤਰੱਕੀਆਂ ਵੱਲ ਵੱਧ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਪਿੰਡਾਂ ਦੇ ਵਿਕਾਸ ਕਾਰਜਾਂ ਲਈ 1 ਕਰੋੜ 9 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਤਕਸੀਮ ਕਰਨ ਸਮੇਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮਕਸਦ ਲੋਕਹਿੱਤਾਂ ਤੇ ਪਹਿਰਾ ਦੇ ਕੇ ਸਾਰੇ ਵਰਗਾਂ ਦੇ ਲੋਕਾਂ ਤੱਕ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਕੇ ਆਪਣਾ ਬਣਦਾ ਫ਼ਰਜ਼ ਨਿਭਾਇਆ ਹੈ | ਉਸ ਦੇ ਨਾਲ ਹੀ ਸੂਬੇ ਦੇ ਹਰ ਵਰਗ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰ ਕੇ ਆਪ ਸਰਕਾਰ ਨੇ ਦਰਸਾ ਦਿੱਤਾ ਹੈ ਕਿ ਸੂਬੇ ਦੀ ਭਲਾਈ ਹਿਤ ਆਪ ਸਰਕਾਰ ਨੇ ਪਹਿਲੀਆਂ ਸਾਰੀਆਂ ਸਰਕਾਰਾਂ ਦੇ ਕੰਮਾਂ ਨੂੰ ਪਛਾੜਦਿਆਂ 4 ਸਾਲਾਂ ਦੇ ਰਾਜ ਅੰਦਰ ਹੀ ਵਧੇਰੇ ਲੋਕ ਹਿਤਾਂ ਸੰਬੰਧੀ ਕੰਮ ਕਰਨ ਦਾ ਰਿਕਾਰਡ ਬਣਾਇਆ ਹੈ | ਵਿਧਾਇਕ ਸੰਗੋਵਾਲ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸੰਬੰਧੀ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਅÏਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਨੂੰ ਇਸ ਬਜਟ ਇਜਲਾਸ ਦੌਰਾਨ ਪੂਰਾ ਕਰ ਕੇ ਜਿੱਥੇ ਆਪਣਾ ਆਖ਼ਰੀ ਚੋਣ ਵਾਅਦਾ ਪੂਰਾ ਕੀਤਾ ਹੈ, ਉਸ ਦੇ ਨਾਲ ਹੀ ਮੁੜ ਸਰਕਾਰ ਬਣਾਉਣ ਦੀ ਨੀਂਹ ਵੀ ਰੱਖ ਦਿੱਤੀ ਹੈ | ਇਸ ਸਮੇਂ ਪੀ. ਏ. ਜਸਵਿੰਦਰ ਸਿੰਘ ਜੱਸੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਡੇਹਲੋਂ ਸੰਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਅਮਰਿੰਦਰ ਸਿੰਘ ਬੁਲਾਰਾ, ਬਲਾਕ ਪ੍ਰਧਾਨ ਗੁਰਿੰਦਰਜੀਤ ਸਿੰਘ ਗੋਲਡੀ ਸਰਪੰਚ ਮਹਿਮੂਦਪੁਰਾ, ਮਨਦੀਪ ਸਿੰਘ ਰਵੀ ਝੰਮਟ, ਸਰਪੰਚ ਜਸਵੀਰ ਕੌਰ ਬੁਲਾਰਾ, ਸਰਪੰਚ ਕਮਲਜੀਤ ਸਿੰਘ ਗਿੱਲ, ਸਰਪੰਚ ਸਰਪੰਚ ਨਵਦੀਪ ਸਿੰਘ ਫੁੱਲਾਂਵਾਲ, ਸਰਪੰਚ ਰਾਕੇਸ਼ ਦਸ਼ਮੇਸ਼ਨਗਰ, ਸਰਪੰਚ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ, ਸਰਪੰਚ ਸ਼ਰਨਜੀਤ ਸਿੰਘ ਝਾਂਡੇ, ਸਰਪੰਚ ਬੀਰਚੰਦ ਲਾਢੋਵਾਲ, ਸਰਪੰਚ ਤਿਵਾੜੀ ਸ਼ਹੀਦ ਭਗਤ ਸਿੰਘ ਨਗਰ, ਸਰਪੰਚ ਰਛਪਾਲ ਕੌਰ ਤਲਵਾੜਾ ਸਮੇਤ ਹੋਰ ਵੱਡੀ ਗਿਣਤੀ ਵਿਚ ਪੰਚਾਇਤਾਂ ਤੇ ਮੋਹਤਵਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਡਰ, ਭਰਮ ਅਤੇ ਰਾਜਨੀਤਿਕ ਟਕਰਾਅ ਦੀ ਅੱਗ ਵੱਲ ਨਾ ਧੱਕਿਆ ਜਾਵੇ-ਇਕੋਲਾਹਾ ਅਗਲੀ ਖ਼ਬਰ ਬਲਾਕ ਖੰਨਾ ਦੀਆਂ ਸਾਰੀਆਂ ਕੋਆਪਰੇਟਿਵ ਸੁਸਾਇਟੀਆਂ ਪੂਰਨ ਤੌਰ 'ਤੇ ਬੰਦ ਰਹੀਆਂ
Ad Position 24