07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਕਟੋਰੀਆ ਸਕੂਲ ਵਲੋਂ ਕਰਾਟੇ ਚੈਂਪੀਅਨ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 09-05-2026
ਡੇਹਲੋਂ, 8 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਦੇ ਵਿਦਿਆਰਥੀਆਂ ਨੇ ਚੌਥੀ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਚੈਂਪੀਅਨਸ਼ਿਪ ਗੋਲਡ ਕਰਾਟੇ ਕਲੱਬ, ਅਹਿਮਦਗੜ੍ਹ ਵਲੋਂ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਅਤੇ ਕਰਾਟੇ ਅਕੈਡਮੀਆਂ ਦੇ ਖਿਡਾਰੀਆਂ ਨੇ ਭਾਗ ਲਿਆ | ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-17 ਵਰਗਾਂ 'ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸੋਨ ਤਗਮਾ ਜੇਤੂਆਂ 'ਚ ਭੁਵਨ ਕੁਮਾਰ, ਈਸ਼ਰਪ੍ਰੀਤ ਕੌਰ ਅਤੇ ਮਿਹਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ | ਚਾਂਦੀ ਦੇ ਤਗਮੇ 'ਤੇ ਤੇਜਸ ਕੁਮਾਰ, ਜਸਲੀਨ ਕੌਰ ਅਤੇ ਜਸਨੂਰ ਕੌਰ ਨੇ ਕਬਜ਼ਾ ਕੀਤਾ | ਜਦਕਿ ਗੁਰਨੂਰ ਕੌਰ ਨੇ ਕਾਂਸੀ ਤਗਮਾ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ | ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਵਿਕਟੋਰੀਆ ਪਬਲਿਕ ਸਕੂਲ ਨੇ ਓਵਰ ਆਲ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਟਰਾਫ਼ੀ ਆਪਣੇ ਨਾਂਅ ਕੀਤੀ | ਇਸ ਤੋਂ ਇਲਾਵਾ ਸਿਮਰਨਪ੍ਰੀਤ ਕੌਰ, ਕੰਵਲਨੈਨਪ੍ਰੀਤ ਕੌਰ ਅਤੇ ਨਿਮਰਤ ਕੌਰ ਨੇ ਵੀ ਸ਼ਾਨਦਾਰ ਖੇਡ ਭਾਵਨਾ ਅਤੇ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਵਧੀਆ ਪ੍ਰਦਰਸ਼ਨ ਦੇ ਆਧਾਰ 'ਤੇ ਭੁਵਨ ਕੁਮਾਰ, ਈਸ਼ਰਪ੍ਰੀਤ ਕੌਰ ਅਤੇ ਮਿਹਰਪ੍ਰੀਤ ਕੌਰ ਦੀ ਚੋਣ ਆਗਾਮੀ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਲਈ ਕੀਤੀ ਗਈ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਐੈੱਸ. ਪੀ. ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਅਤੇ ਐੈੱਮ. ਡੀ. ਸਪਨਾ ਢੰਡ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਵੀ ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਸਮਰਪਿਤ ਮਾਰਗ ਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਕਿੰਡਰ ਗਾਰਟਨ ਸਕੂਲ ਸਮਰਾਲਾ 'ਚ ਮਾਂ ਦਿਵਸ ਸੰਬੰਧੀ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ
Ad Position 24