21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ 'ਚ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-05-2026
ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)-'ਮਾਂ ਦੀ ਪੂਜਾ ਰੱਬ ਦੀ ਪੂਜਾ, ਮਾਂ ਤਾਂ ਰੱਬ ਦਾ ਰੂਪ ਹੈ ਦੂਜਾ' ਦੀ ਭਾਵਨਾ ਨੂੰ ਦਰਸਾਉਂਦੇ ਹੋਏ ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ 'ਚ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਅਰਵਿੰਦ ਸ਼ਕਰਸੁਧਾ, ਪਿ੍ੰਸੀਪਲ ਅਨੁਪਮਾ ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਮਦਰਸ ਵਿਸ਼ੇਸ਼ ਤੌਰ 'ਤੇ ਪਹੁੰਚੀਆਂ | ਇਸ ਮੌਕੇ ਪਿ੍ੰਸੀਪਲ ਨੇ ਸਭ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਮਦਰਸ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਦੀ ਦਿੱਤੀ ਸਿੱਖਿਆ ਅਨੁਸਾਰ ਆਪਣਾ ਜੀਵਨ ਬਤੀਤ ਕਰਦੇ ਹੋਏ ਜ਼ਿੰਦਗੀ ਵਧੀਆ ਤਰੀਕੇ ਨਾਲ ਬਤੀਤ ਕੀਤੀ ਜਾ ਸਕਦੀ ਹੈ | ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਦੇ ਵਿਦਿਆਰਥੀਆਂ ਵੱਲੋਂ ਗਰੁੱਪ ਸੌਂਗ ਪੇਸ਼ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਮਾਂ ਦੀ ਮਹੱਤਤਾ ਨੂੰ ਦਰਸਾਉਂਦੀ ਹੋਈ ਬਹੁਤ ਹੀ ਖ਼ੂਬਸੂਰਤ ਸਕਿਟ ਪੇਸ਼ ਕੀਤੀ ਗਈ | ਵਿਦਿਆਰਥੀਆਂ ਵਲੋਂ ਮਾਂ ਪਿਆਰ ਨਾਲ ਸੰਬੰਧਿਤ ਸਪੀਚ ਅਤੇ ਗੀਤ ਪੇਸ਼ ਕੀਤੇ ਗਏ | ਦਿਲ ਨੂੰ ਛੂਹ ਲੈਣ ਵਾਲੀ ਕੋਰੀਓਗ੍ਰਾਫੀ 'ਚ ਮਾਂ ਦੀ ਮਮਤਾ ਨੂੰ ਬਹੁਤ ਸੋਹਣੇ ਤਰੀਕੇ ਨਾਲ ਪੇਸ਼ ਕੀਤਾ ਗਿਆ | ਪਹਿਲੀ ਕਲਾਸ ਤੋਂ ਲੈ ਕੇ ਨੌਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵੱਲੋਂ ਮਾਂ ਪਿਆਰ ਨੂੰ ਦਰਸਾਉਂਦੇ ਹੋਏ ਬਹੁਤ ਸੋਹਣੇ-ਸੋਹਣੇ ਕਾਰਡ ਤਿਆਰ ਕੀਤੇ ਗਏ | ਸਕੂਲ ਵਿੱਚ ਵਿਦਿਆਰਥੀਆਂ ਦੀਆਂ ਮਦਰਸ ਵੱਲੋਂ ਮਿਊਜ਼ਿਕਲ ਗੇਮ 'ਪਿੱਕ ਦ ਕੱਪ', ਮਾਡਲਿੰਗ ਅਤੇ ਬਹੁਤ ਸੋਹਣੇ ਤਰੀਕੇ ਨਾਲ ਡਾਂਸ ਪੇਸ਼ ਕੀਤੇ ਗਏ ਜਿਨ੍ਹਾਂ ਵਿੱਚ ਉਨ੍ਹਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਅਖੀਰ ਵਿੱਚ ਸਕੂਲ ਡਾਇਰੈਕਟਰ ਅਰਵਿੰਦ ਸ਼ਕਰਸੁਧਾ ਵੱਲੋਂ ਸਭ ਨੂੰ ਮਾਂ ਦਿਵਸ ਤੇ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਲੱਖੋਵਾਲ ਵਲੋਂ ਪੰਜਾਬ ਸਰਕਾਰ ਨੂੰ ਕੋਆ. ਸੁਸਾਇਟੀਆਂ ਦਾ ਨਵਾਂ ਹੱਦ ਕਰਜ਼ਾ ਰੱਦ ਕਰਨ ਦੇ ਫ਼ੈਸਲੇ 'ਤੇ ਮੁ... ਅਗਲੀ ਖ਼ਬਰ ਗ੍ਰੀਨ ਗਰੋਵ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ
Ad Position 24