21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਘੋੜਾ ਨਹਾਉਂਦੇ ਸਮੇਂ ਨਿਹੰਗ ਸਿੰਘ ਦੀ ਨਹਿਰ 'ਚ ਡੁੱਬਣ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 10-05-2026
ਰਾੜਾ ਸਾਹਿਬ, 9 ਮਈ (ਸੁਖਵੀਰ ਸਿੰਘ ਚਣਕੋਈਆਂ)-ਰਾੜਾ ਸਾਹਿਬ ਲਾਗੇ ਨਹਿਰ 'ਚ ਘੋੜਾ ਨਹਾਉਂਦੇ ਸਮੇਂ ਇੱਕ ਨਿਹੰਗ ਸਿੰਘ ਨੌਜਵਾਨ ਦੀ ਡੂੰਘੇ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਨਿਹੰਗ ਸਿੰਘ ਨੌਜਵਾਨ ਦੀ ਪਛਾਣ ਪਰਮਿੰਦਰ ਸਿੰਘ (27) ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਪਮੌਰ, ਥਾਣਾ ਬਡਾਲੀ ਆਲਾ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ | ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਮਿ੍ਤਕ ਦੇ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਪਰਮਿੰਦਰ ਸਿੰਘ ਆਪਣੇ ਸਾਥੀ ਨਿਹੰਗ ਸਿੰਘਾਂ ਨਾਲ ਰਾੜਾ ਸਾਹਿਬ ਲਾਗੇ ਨਹਿਰ 'ਚ ਘੋੜੇ ਨੂੰ ਨੁਹਾ ਰਿਹਾ ਸੀ | ਇਸ ਦੌਰਾਨ ਅਚਾਨਕ ਘੋੜੇ ਦਾ ਪੈਰ ਫਿਸਲ ਗਿਆ, ਜਿਸ ਕਾਰਨ ਪਰਮਿੰਦਰ ਸਿੰਘ ਸੰਤੁਲਨ ਗੁਆ ਬੈਠਾ ਅਤੇ ਨਹਿਰ 'ਚ ਜਾ ਡਿੱਗਾ | ਦੱਸਿਆ ਜਾ ਰਿਹਾ ਹੈ ਕਿ ਨਹਿਰ 'ਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਡੂੰਘੇ ਪਾਣੀ 'ਚ ਚਲਾ ਗਿਆ ਅਤੇ ਡੁੱਬਣ ਕਾਰਨ ਉਸਦੀ ਮੌਤ ਹੋ ਗਈ |
Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਰੋਡ ਤੋਂ ਪਿੰਡ ਭਾਦਲਾ ਨੂੰ ਜਾਣ ਵਾਲੀ ਸੜਕ 'ਤੇ ਲੋਕਾਂ ਨੇ ਲਗਾਇਆ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਅਗਲੀ ਖ਼ਬਰ ਬੀ. ਕੇ. ਯੂ. ਲੱਖੋਵਾਲ ਵਲੋਂ ਪੰਜਾਬ ਸਰਕਾਰ ਨੂੰ ਕੋਆ. ਸੁਸਾਇਟੀਆਂ ਦਾ ਨਵਾਂ ਹੱਦ ਕਰਜ਼ਾ ਰੱਦ ਕਰਨ ਦੇ ਫ਼ੈਸਲੇ 'ਤੇ ਮੁ...
Ad Position 24