ਰਾੜਾ ਸਾਹਿਬ, 9 ਮਈ (ਸੁਖਵੀਰ ਸਿੰਘ ਚਣਕੋਈਆਂ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ ਕਲ੍ਹਾਂ ਨੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਸਮੇਂ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 15 ਮਈ 2026 ਨੂੰ ਗਵਰਨਰ ਹਾਊਸ ਵੱਲੋਂ ਕੂਚ ਕੀਤਾ ਜਾ ਰਿਹਾ ਹੈ | ਜਿਸ ਕਰਕੇ 15 ਮਈ ਦੇ ਇਸ ਸੰਘਰਸ਼ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਵੱਡੀ ਗਿਣਤੀ ਵਿੱਚ ਪਹੰੁਚ ਕੇ ਅਹਿਮ ਰੋਲ ਅਦਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਜੋ ਕਿਸਾਨਾਂ ਦੀਆਂ ਮੰਗਾ ਸਨ ਉਨ੍ਹਾਂ ਨੂੰ ਅੱਜ ਤੱਕ ਪੂਰਾ ਨਹੀ ਕੀਤਾ ਗਿਆ, ਜਿਸ ਵਿੱਚ ਐਮ. ਐਸ. ਪੀ., ਸਵਾਮੀਨਾਥ ਕਮਿਸ਼ਨ ਦੀ ਰਿਪੋਰਟ ਨੂੰ ਅੱਜ ਤੱਕ ਲਾਗੂ ਨਾ ਕਰਨਾ, ਬਿਜਲੀ ਬਿੱਲਾਂ ਸਮੇਤ ਵੱਖ-ਵੱਖ ਮੰਗਾਂ ਸੰਬੰਧੀ ਗਵਰਨਰ ਹਾਊਸ ਵੱਲ ਕੂਚ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ | ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ ਕਲ੍ਹਾਂ ਨੇ ਕਿਹਾ ਕਿ 15 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸੇ ਵੱਡੇ ਐਲਾਨ ਦੀ ਵੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ |